Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਸਿਆਸੀ

ਪਾਵਰਕਾਮ 'ਚ ਕੰਮ ਕਰਦੇ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਕਰੇ ਸਰਕਾਰ: ਅਮਨ ਅਰੋੜਾ

October 07, 2021 07:58 PM

ਕਾਂਗਰਸ ਸਰਕਾਰ ਨੇ ਫਰੰਟ ਲਾਇਨ ਵੈਰੀਅਰ ਦਾ ਨਾਂ ਤਾਂ ਦਿੱਤਾ ਪਰ ਰੈਗੂਲਰ ਕਰਨ ਦੇ ਨਾਂ ਕੀਤਾ ਗੁੰਮਰਾਹ


ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਆਮ ਆਦਮੀ ਪਾਰਟੀ (AAP) ਪੰਜਾਬ ਨੇ ਪਾਵਰਕਾਮ ਵਿੱਚ ਆਊਟਸੋਰਸ ਰਾਹੀਂ ਕਰੀਬ ਅੱਠ ਸਾਲਾਂ ਤੋਂ ਕੰਮ ਕਰਦੇ ਆ ਰਹੇ ਕੰਪਿਊਟਰ ਅਪ੍ਰੇਟਰ ਅਤੇ ਨੋਡਲ ਸ਼ਿਕਾਇਤ ਕੇਂਦਰਾਂ ਦੇ ਕਰਮਚਾਰੀਆਂ ਨੂੰ ਪੱਕਾ (ਰੈਗੂਲਰ) ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਵਿਧਾਇਕ ਅਮਨ ਅਰੋੜਾ (Aman Arora) ਨੇ ਕਿਹਾ ਕਿ ਪਹਿਲਾਂ ਬਾਦਲ ਸਰਕਾਰ ਅਤੇ ਫਿਰ ਕਾਂਗਰਸ ਦੀ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲ ਆਊਟਸੋਰਸ ਕਰਮਚਾਰੀਆਂ ਨੂੰ ਚਿੰਤਾ ਮੁਕਤ ਕਰਨ ਦੀ ਥਾਂ ਹਾਸੀਏ 'ਤੇ ਲਿਆ ਖੜਾ ਕਰ ਦਿੱਤਾ ਹੈ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ (Aman Arora) ਨੇ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੇ ਪੱਤਰ ਲਿਖ ਕੇ ਉਨਾਂ ਨਾਲ ਆਪਣੀ ਸਮੱਸਿਆ ਸਾਂਝੀ ਕੀਤੀ ਹੈ। ਕਈ ਕਰਮਚਾਰੀਆਂ ਦੀ ਉਮਰ 32 ਸਾਲ ਤੋਂ ਵੀ ਜ਼ਿਆਦਾ ਹੋ ਚੁੱਕੀ ਹੈ ਅਤੇ ਉਨਾਂ ਦੀ ਤਨਖਾਹ ਵੀ ਕੇਵਲ ਦਸ ਹਜ਼ਾਰ ਰੁਪਏ ਹੈ।

ਅਰੋੜਾ (Aman Arora) ਨੇ ਕਰਮਚਾਰੀਆਂ ਦੀ ਨਾਜ਼ੁਕ ਆਰਥਿਕ ਸਥਿਤੀ ਦੀ ਗੰਭੀਰਤਾ ਨੂੰ ਸਮਝ ਕੇ ਚੰਨੀ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਨਾਂ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ ਕਿਉਂਕਿ ਅਜਿਹਾ ਕਰਨ ਨਾਲ ਸਰਕਾਰ 'ਤੇ ਕੋਈ ਵਿੱਤੀ ਭਾਰ ਨਹੀਂ ਪਵੇਗਾ।

ਅਮਨ ਅਰੋੜਾ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਦੌਰਾਨ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲਈ ਗਈ, ਪਰ ਜਦੋਂ ਸੱਤਾ ਤੋਂ ਬਾਹਰ ਹੋਣ ਦੇ ਦਿਨ ਆਏ ਤਾਂ ਕਰਮਚਾਰੀਆਂ ਨੂੰ ਗੁੰਮਰਾਹ ਕਰਨ ਲਈ ਐਕਟ 2016 ਦੇ ਤਹਿਤ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ। ਉਨਾਂ (Aman Arora) ਕਿਹਾ ਕਿ ਸੱਤਾ ਵਿੱਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਵੀ ਆਊਟਸੋਰਸ ਕਰਮਚਾਰੀਆਂ ਨੂੰ ਕੋਰੋਨਾ ਕਾਲ ਵਿੱਚ ਫਰੰਟ ਲਾਇਨ ਵਰਕਰ ਆਖ ਕੇ ਪਿੱਠ ਥਾਪੜਦੀ ਰਹੀ, ਪਰ ਉਨਾਂ ਦੇ ਘਰਾਂ ਦੇ ਚੁੱਲੇ ਕਿੰਝ ਬਲਣਗੇ, ਇਸ ਸੰਬੰਧ ਵਿੱਚ ਕੋਈ ਕੰਮ ਨਹੀਂ ਕੀਤਾ।

 

Have something to say? Post your comment

Subscribe