Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਚੰਡੀਗੜ੍ਹ / ਮੋਹਾਲੀ

4 ਕਿੱਲੋ ਅਫੀਮ ਸਮੇਤ 2 ਤਸਕਰ ਗ੍ਰਿਫ਼ਤਾਰ

October 08, 2021 08:15 PM

ਮੋਹਾਲੀ (ਸੱਚੀ ਕਲਮ ਬਿਊਰੋ) : ਸ਼੍ਰੀ ਨਵਜੋਤ ਸਿੰਘ ਮਾਹਲ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਪੁਲਿਸ ਵਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਐਸ.ਏ.ਐਸ ਨਗਰ, ਸ਼੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ), ਐਸ.ਏ.ਐਸ ਨਗਰ, ਸ਼੍ਰੀ ਸੁਖਜੀਤ ਸਿੰਘ, ਡੀ.ਐਸ.ਪੀ ਸਬ-ਡਵੀਜਨ ਸਿਟੀ-2, ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸਪੈਕਟਰ ਸੁਖਬੀਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ 2 ਨਸ਼ਾ ਤਸਕਰਾ ਨੂੰ 4 ਕਿੱਲੋ ਅਫੀਮ ਸਮੇਤ ਗੱਡੀ ਨੰਬਰੀ PB11-BU-2834 ਮਾਰਕਾ ਇੰਨੋਵਾ ਰੰਗ ਚਿੱਟਾ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਐਸ.ਐਸ.ਪੀ ਮੋਹਾਲੀ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 08-10-2021 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਇੱਕ ਮੁੱਲਾ ਫੈਸਨ ਅਤੇ ਇੱਕ ਸਰਦਾਰ ਵਿਅਕਤੀ ਗੱਡੀ ਨੰਬਰੀ PB11-BU-2834 ਮਾਰਕਾ ਇੰਨੋਵਾ ਰੰਗ ਚਿੱਟਾ ਵਿੱਚ ਅਫੀਮ ਦੀ ਵੱਡੀ ਖੇਪ ਲੈ ਕੇ ਆ ਰਹੇ ਹਨ।ਜਿਸ ਨੇ ਇਹ ਅਫੀਮ ਅੱਗੇ ਆਪਣੇ ਗ੍ਰਾਹਕਾਂ ਨੂੰ ਮੋਹਾਲੀ, ਖਰੜ ਅਤੇ ਰੋਪੜ ਦੇ ਏਰੀਆ ਵਿੱਚ ਸਪਲਾਈ ਕਰਨੀ ਹੈ।

ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਨੇੜੇ ਬੱਸ ਸਟੈਂਡ ਪਿੰਡ ਭਾਗੋ ਮਾਜਰਾ ਦੌਰਾਨੇ ਨਾਕਾਬੰਦੀ ਉੱਕਤ ਇੰਨੋਵਾ ਗੱਡੀ ਨੂੰ ਕਾਬੂ ਕਰਕੇ ਸਰਚ ਕਰਨ ਤੇ ਗੱਡੀ ਵਿੱਚੋ ਕ੍ਰਿਸਨ ਮੰਡਲ ਪੁੱਤਰ ਮੱਖਣ ਮੰਡਲ ਵਾਸੀ ਮਕਾਨ ਨੰਬਰ 33 ਨੇੜੇ ਧਰਮਸਾਲ ਥਾਣਾ ਸੋਹਾਣਾ ਜਿਲ੍ਹਾ ਐਸ.ਏ.ਐਸ ਨਗਰ ਅਤੇ ਮਨਦੀਪ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਮੰਡੀ ਕਲਾਂ ਜਿਲ੍ਹਾ ਬਠਿੰਡਾ ਪਾਸੋ 4 ਕਿਲੋ ਅਫੀਮ ਬ੍ਰਾਮਦ ਹੋਣ ਤੇ ਇਹਨਾ ਵਿਰੁੱਧ ਮੁਕੱਦਮਾ ਨੰਬਰ 359 ਮਿਤੀ 08-10-2021 ਅ/ਧ18-61-85 NDPS Act ਥਾਣਾ ਸੋਹਾਣਾ ਵਿੱਚ ਦਰਜ ਰਜਿਸਟਰ ਕਰਵਾ ਕੇ ਉਕਤਾਨ ਦੋਨਾ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ।

ਦੋਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਕਿ ਦੋਸੀ ਕ੍ਰਿਸਨ ਮੰਡਲ ਪੁੱਤਰ ਮੱਖਣ ਮੰਡਲ ਉਮਰ ਕਰੀਬ 40, ਮਕਾਨ ਨੰਬਰ 33 ਨੇੜੇ ਧਰਮਸਾਲ ਥਾਣਾ ਸੋਹਾਣਾ ਜਿਲ੍ਹਾ ਐਸ.ਏ.ਐਸ ਨਗਰ ਦਾ ਰਹਿਣ ਵਾਲਾ ਹੈ, ਅਤੇ ਇਸ ਦੇ ਗੱਡੀਆ ਧੋਣ ਦੇ 2 ਸਰਵਿਸ ਸਟੇਸ਼ਨ ਮੋਹਾਲੀ ਸਹਿਰ ਵਿਖੇ ਹਨ ਅਤੇ ਦੋਸ਼ੀ ਮਨਦੀਪ ਸਿੰਘ ਪੁੱਤਰ ਅਜੈਬ ਸਿੰਘ ਉਮਰ ਕਰੀਬ 27 ਸਾਲ ਪਿੰਡ ਮੰਡੀ ਕਲਾਂ ਜਿਲ੍ਹਾ ਬਠਿੰਡਾ ਦਾ ਰਹਿਣ ਵਾਲਾ ਹੈ, ਜੋ ਕਿ ਟੇਕਸੀ ਡਰਾਇਵਰ ਦਾ ਕੰਮ ਕਰਦਾ ਸੀ ਅਤੇ ਇਸ ਕੋਲ ਆਪਣੀ ਇੱਕ ਗੱਡੀ ਹੈ ਜੋ ਉਸ ਨੂੰ ਆਪ ਚਲਾਉਣ ਲੱਗ ਪਿਆ ਸੀ ਅਤੇ ਉਹ ਆਪਣੀ ਗੱਡੀ ਕ੍ਰਿਸ਼ਨ ਮੰਡਲ ਦੇ ਸਰਵਿਸ ਸਟੇਸ਼ਨ ਤੇ ਧਵਾਉਣ ਲਈ ਆਉਦਾ ਰਹਿੰਦਾ ਸੀ ਤੇ ਅਤੇ ਇਹ ਦੋਨੋ ਆਰਥਿਕ ਪੱਖੋ ਕਮਜੋਰ ਹੋਣ ਕਾਰਨ ਅਫੀਮ ਦਾ ਧੰਦਾ ਕਰਨ ਲੱਗ ਪਏ।

ਜਿਹਨਾ ਨੇ ਪੁੱਛਗਿੱਛ ਦੋਰਾਨ ਇਹ ਵੀ ਦੱਸਿਆ ਕੇ ਇਹ ਅਫੀਮ ਦਰਪਟਾ ਸਹਿਰ, ਗੁਹਾਟੀ (ਅਸਾਮ) ਤੋ ਕਾਫੀ ਲੰਬੇ ਸਮੇਂ ਤੋਂ ਲੈ ਕੇ ਆਉਦੇ ਰਹੇ ਹਨ।ਜਿੱਥੋਂ ਸਸਤੇ ਭਾਅ ਤੇ ਅਫੀਮ ਲਿਆ ਕੇ ਇੱਥੇ ਮਹਿੰਗੇ ਭਾਅ ਵੇਚ ਕੇ ਭਾਰੀ ਮੁਨਾਫਾ ਕਮਾਉਂਦੇ ਸੀ।ਦੋਸੀਆਨ ਉਕਤਾਨ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਹਨਾ ਨਾਲ ਅਫੀਮ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਅਫੀਮ ਦੀ ਸਪਲਾਈ ਚੈਨ ਨੂੰ ਤੋੜਿਆ ਜਾਵੇਗਾ।ਦੋਸੀਆਨ ਉਕਤਾਨ ਨੂੰ ਅੱਜ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

 

Have something to say? Post your comment

Subscribe