Friday, November 22, 2024
 

ਚੰਡੀਗੜ੍ਹ / ਮੋਹਾਲੀ

ਲਖੀਮਪੁਰ ਖੀਰੀ ਘਟਨਾ : ਮੌਨ ਵਰਤ 'ਤੇ ਬੈਠੇ ਨਵਜੋਤ ਸਿੱਧੂ

October 08, 2021 08:24 PM

ਚੰਡੀਗੜ੍ਹ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੇ ਘਟਨਾ ਦੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਭੁੱਖ ਹੜਤਾਲ ਅਤੇ ਮੌਨ ਵਰਤ ਉਤੇ ਬੈਠ ਗਏ ਹਨ। ਦੱਸ ਦਈਏ ਕਿ ਉਨ੍ਹਾਂ ਆਪਣੀ ਹੜਤਾਲ ਇਸ ਘਟਨਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕਸ਼ਿਅਪ ਦੇ ਘਰ ਸ਼ੁਰੂ ਕੀਤਾ। ਸਿੱਧੂ ਮ੍ਰਿਤਕ ਕਿਸਾਨ ਲਵਪ੍ਰੀਤ ਦੇ ਘਰ ਪਰਿਵਾਰਕ ਮੈਂਬਰਾਂ ਨੂੰ ਮਿਲੇ। ਇਸ ਤੋਂ ਬਾਅਦ ਉਹ ਹਿੰਸਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਘਰ ਗਏ। ਨਵਜੋਤ ਸਿੱਧੂ (Navjot Singh Sidhu) ਨੇ ਕਿਹਾ ਕਿ ਜਦੋਂ ਤੱਕ ਕੇਂਦਰੀ ਮੰਤਰੀ ਦਾ ਬੇਟਾ ਜਾਂਚ ਵਿੱਚ ਸ਼ਾਮਲ ਨਹੀਂ ਹੁੰਦਾ ਜਾਂ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਮੈਂ ਚੁੱਪ ਰਹਿ ਕੇ ਭੁੱਖ ਹੜਤਾਲ ‘ਤੇ ਬੈਠਾਂਗਾ।

ਸਿੱਧੂ ਨੇ ਕਿਹਾ ਕਿ ਲਖੀਮਪੁਰ ਖੇੜੀ ਘਟਨਾ ਨਿਆਂ ਅਤੇ ਲੋਕਤੰਤਰ ਦਾ ਕਤਲ ਕਰਨ ਦੀ ਕੋਸ਼ਿਸ਼ ਹੈ। ਪੈਸੇ ਨਾਲ ਕਿਸੇ ਵਿਅਕਤੀ ਦੀ ਜ਼ਿੰਦਗੀ ਦੀ ਭਰਪਾਈ ਨਹੀਂ ਹੋ ਸਕਦੀ। ਸਿੱਧੂ ਨੇ ਕਿਹਾ ਕਿ ਲਵਪ੍ਰੀਤ ਦੇ ਪਿਤਾ ਨੇ ਕਿਹਾ ਕਿ ਉਹ ਨਿਆਂ ਚਾਹੁੰਦਾ ਹੈ। ਉਹ ਮੁਆਵਜ਼ਾ ਨਹੀਂ ਚਾਹੁੰਦੇ ।ਸਿੱਧੂ (Navjot Singh Sidhu) ਨੇ ਕਿਹਾ ਕਿ ਕੀ ਗ੍ਰਿਫਤਾਰੀ ਇਸ ਲਈ ਨਹੀਂ ਹੋ ਰਹੀ ਕਿਉਂਕਿ ਉਹ ਮੰਤਰੀ ਦਾ ਪੁੱਤਰ ਹੈ।ਜੇ ਰੱਖਿਅਕ ਅਪਰਾਧ ਕਰਨ ਲੱਗ ਪੈਣ, ਤਾਂ ਗਰੀਬ ਆਦਮੀ ਕਿਸ ਦੇ ਦਰਵਾਜ਼ੇ ‘ਤੇ ਦਸਤਕ ਦੇਵੇਗਾ।
ਸਿੱਧੂ ਦੇ ਨਾਲ ਪੰਜਾਬ ਸਰਕਾਰ ਦੇ ਮੰਤਰੀ ਵਿਜੇਂਦਰ ਸਿੰਗਲਾ, ਪੰਜਾਬ ਕਾਂਗਰਸ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਵਿਧਾਇਕ ਰਾਜਕੁਮਾਰ ਚੱਬੇਵਾਲ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਅਤੇ ਵਿਧਾਇਕ ਮਦਨ ਜਲਾਲਪੁਰ ਵੀ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ (Vjjay Inder Singla) ਨੇ ਕਿਹਾ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਇਥੋਂ ਥਾਂ ਬਦਲੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਇਥੇ ਹੀ ਜਾਰੀ ਰਹੇਗਾ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਪੰਜਾਬ ਤੋਂ ਯੂਪੀ ਵੱਲ ਮਾਰਚ ਸ਼ੁਰੂ ਕਰਨ ਮੌਕੇ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਸੀ ਕਿ ਜੇਕਰ ਕੱਲ੍ਹ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਉਹ ਭੁੱਖ ਹੜਤਾਲ ਕਰਨਗੇ। ਦੂਜੇ ਪਾਸੇ ਯੂਪੀ ਦਾ ਜ਼ਿਲ੍ਹਾ ਪ੍ਰਸ਼ਾਸਨ ਇਸ ਕੋਸ਼ਿਸ਼ ਵਿੱਚ ਲੱਗਿਆ ਹੋਇਆ ਹੈ ਕਿ ਨਵਜੋਤ ਸਿੱਧੂ (Navjot Singh Sidhu) ਦੇ ਬੈਠਣ ਦੀ ਥਾਂ ਬਦਲੀ ਜਾਵੇ, ਪਰ ਉਹ ਕੋਈ ਜਵਾਬ ਨਹੀਂ ਦੇ ਰਹੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਕਈ ਮੰਤਰੀ ਅਤੇ ਕਾਂਗਰਸ ਦੇ ਆਗੂ ਉਨ੍ਹਾਂ ਨਾਲ ਹਨ।

 

Have something to say? Post your comment

Subscribe