Friday, November 22, 2024
 

ਚੰਡੀਗੜ੍ਹ / ਮੋਹਾਲੀ

ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ PSPCL ਨੂੰ ਦਿੱਤੇ ਇਹ ਹੁਕਮ

October 09, 2021 01:33 PM

ਮੁੱਖ ਮੰਤਰੀ ਨੇ ਪੀਐਸਪੀਸੀਐਲ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਯਕੀਨੀ ਬਣਾਉਣ ਲਈ ਕਿਫ਼ਾਇਤੀ, ਸਾਫ਼ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ

ਇਹ ਕਦਮ ਬਿਜਲੀ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਅਤੇ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਉਤਸਾਹਤ ਕਰਨ ਵਿੱਚ ਹੋਵੇਗਾ ਸਹਾਈ

 
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸੂਬੇ ਭਰ ਦੇ ਖ਼ਪਤਕਾਰਾਂ ਨੂੰ ਮਿਆਰੀ ਬਿਜਲੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ (CM Charanjit Singh Channi) ਨੇ ਅੱਜ ਪੀਐਸਪੀਸੀਐਲ ਨੂੰ ਕਿਫ਼ਾਇਤੀ ਦਰਾਂ ‘ਤੇ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਬਿਜਲੀ ਦੀ ਵਰਤੋਂ ਕਰਨ ਲਈ ਕਿਹਾ।
ਬਿਜਲੀ ਖੇਤਰ ਦੇ ਮੁੱਦਿਆਂ ‘ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸਨ ਲਿਮਟਿਡ (PSPCL) ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ  (CM Charanjit Singh Channi) ਨੇ ਕਿਹਾ ਕਿ ਸੌਰ ਊਰਜਾ ਸਸਤੀ ਅਤੇ ਭਰੋਸੇਯੋਗ ਸਰੋਤ ਹੋਣ ਦੇ ਨਾਲ ਨਾਲ ਸਾਫ਼-ਸੁਥਰੀ ਅਤੇ ਵਾਤਾਵਰਨ ਪੱਖੀ ਵੀ ਹੈ ਜੋ ਸਿਹਤਮੰਦ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਨੂੰ ਯਕੀਨੀ ਬਣਾਉਣ ਲਈ ਸਹਾਈ ਹੋਵੇਗੀ।
ਸੀਐਮਡੀ/ਪੀਐਸਪੀਸੀਐਲ ਸ੍ਰੀ ਏ.ਵੇਣੂ ਪ੍ਰਸਾਦ ਨੇ ਮੁੱਖ ਮੰਤਰੀ  (CM Charanjit Singh Channi) ਨੂੰ ਦੱਸਿਆ ਕਿ ਪੀਐਸਪੀਸੀਐਲ ਨੇ ਕੁੱਲ 500 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਲਈ ਦੋ ਟੈਂਡਰ ਜਾਰੀ ਕੀਤੇ ਹਨ। ਇਸ ਵਿੱਚੋਂ 250 ਮੈਗਾਵਾਟ ਸੋਲਰ ਪਾਵਰ ਭਾਰਤ ਵਿੱਚ ਸਥਿਤ ਕਿਸੇ ਵੀ ਸੋਲਰ ਪਾਵਰ ਪ੍ਰੋਜੈਕਟਾਂ ਤੋਂ ਖਰੀਦਣ ਦੀ ਯੋਜਨਾ ਬਣਾਈ ਗਈ ਹੈ, ਜਿਸਦੀ ਕੀਮਤ 2.50 ਰੁਪਏ ਪ੍ਰਤੀ ਕਿਲੋਵਾਟ ਹੈ। ਉਹਨਾਂ ਅੱਗੇ ਕਿਹਾ ਕਿ ਬਾਕੀ 250 ਮੈਗਾਵਾਟ ਸੋਲਰ ਊਰਜਾ ਪੰਜਾਬ ਵਿੱਚ ਸਥਿਤ ਕਿਸੇ ਵੀ ਸੋਲਰ ਪਾਵਰ ਪ੍ਰੋਜੈਕਟਾਂ ਤੋਂ 2.70 ਰੁਪਏ ਪ੍ਰਤੀ ਕਿਲੋਵਾਟ ਦੀ ਦਰ ਨਾਲ ਖਰੀਦੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਇਹ ਕਦਮ ਪੰਜਾਬ ਵਿੱਚ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਊਰਜਾ ਦੇ ਨਵਿਆਉਣਯੋਗ ਸਰੋਤਾਂ ਨੂੰ ਵਿਕਸਿਤ ਅਤੇ ਉਤਸਾਹਤ ਕਰੇਗਾ। 
ਸੂਬੇ ਦੇ ਬਿਜਲੀ ਪਲਾਂਟਾਂ ਵਿੱਚ ਕੋਲੇ ਦੀ ਮੌਜੂਦਾ ਕਮੀ ਬਾਰੇ ਮੁੱਖ ਮੰਤਰੀ (CM Charanjit Singh Channi) ਨੂੰ ਜਾਣੂ ਕਰਵਾਉਂਦਿਆਂ ਸੀਐਮਡੀ ਨੇ ਕਿਹਾ ਕਿ ਕੋਲ ਇੰਡੀਆ ਲਿਮਟਿਡ ਵੱਲੋਂ ਕੋਲੇ ਦਾ ਘੱਟ ਉਤਪਾਦਨ ਹੋਣ ਕਾਰਨ ਭਾਰਤ ਦੇ ਸਾਰੇ ਥਰਮਲ ਪਾਵਰ ਪਲਾਂਟਾਂ ਵਿੱਚ ਅਜਿਹੀ ਸਥਿਤੀ ਬਣੀ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਕਿਵੇਂ ਮੁਸਕਲ ਨਾਲ ਪੀਐਸਪੀਸੀਐਲ ਵੱਲੋਂ ਬਿਜਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। ਸ੍ਰੀ ਵੇਣੂ ਪ੍ਰਸਾਦ ਨੇ ਅੱਗੇ ਕਿਹਾ, “ਸੂਬੇ ਦੇ ਲੋਕਾਂ ਨੂੰ ਨਿਰਵਿਘਨ ਅਤੇ ਮਿਆਰੀ ਬਿਜਲੀ ਸਪਲਾਈ ਕਰਨ ਦੇ ਸਾਰੇ ਸੰਭਵ ਤਰੀਕਿਆਂ ਦੀ ਪੜਚੋਲ ਕੀਤੀ ਜਾ ਰਹੀ ਹੈ।“
ਜ਼ਿਕਰਯੋਗ ਹੈ ਕਿ PSPCL ਆਪਣੇ 66 ਕੇ.ਵੀ. ਸਬ ਸਟੇਸਨਾਂ ਦੀ ਖਾਲੀ ਜਮੀਨ ‘ਤੇ 140 ਮੈਗਾਵਾਟ ਦੇ ਸੋਲਰ ਪੀ.ਵੀ. ਪਾਵਰ ਪ੍ਰਾਜੈਕਟਾਂ ਸਥਾਪਤ ਲਈ ਈਈਐਸਐਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਯਤਨ ਕਰ ਰਹੀ ਹੈ ਤਾਂ ਜੋ ਸਾਫ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਦਰਾਂ ‘ਤੇ ਨਵਿਆਉਣਯੋਗ ਊਰਜਾ ਦੇ ਹਿੱਸਾ ਵਿੱਚ ਵਾਧਾ ਕੀਤਾ ਜਾ ਸਕੇ।
 

Have something to say? Post your comment

Subscribe