Friday, November 22, 2024
 

ਚੰਡੀਗੜ੍ਹ / ਮੋਹਾਲੀ

ਸੂਬੇ ਵਿੱਚ 150569.53 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ :  ਆਸ਼ੂ

October 09, 2021 01:35 PM
ਵਿਭਾਗ ਵੱਲੋਂ ਕਿਸਾਨਾਂ ਦੇ 425.84 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਪੰਜਾਬ ਰਾਜ ਵਿੱਚ ਝੋਨੇ ਦੀ ਖਰੀਦ ਦੇ ਛੇਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 150569.53 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਸ੍ਰੀ ਭਾਰਤ ਭੂਸ਼ਨ ਆਸ਼ੂ  ਨੇ ਦੱਸਿਆ ਕਿ  ਖਰੀਦ ਦੇ ਛੇਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 514907.69 ਮੀਟਿ੍ਰਕ ਟਨ ਝੋਨਾ  ਸਰਕਾਰੀ ਏਜੰਸੀਆਂ ਵਲੋਂ ਅਤੇ 11599 ਮੀਟਿ੍ਰਕ ਟਨ ਮਿਲਰਜ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ  ਮੰਡੀਆਂ ਵਿੱਚ ਖਰੀਦ ਦੇ ਛੇਵੇਂ ਦਿਨ 165548.41  ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। 
ਸ੍ਰੀ ਆਸੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 580569.53 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋ 526506.69 ਮੀਟਿ੍ਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। 
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 425.84 ਕਰੋੜ ਦੀ ਰਾਸੀ ਕਲੀਅਰ ਕਰ ਦਿੱਤੀ ਗਈ ਹੈ।
 

Have something to say? Post your comment

Subscribe