ਮੁੰਬਈ : ਆਏ ਦਿਨ ਮਨੁੱਖਤਾ ਨੂੰ ਸ਼ਰਮਸਾਰ ਕਰ ਦੇਣ ਵਾਲਿਆਂ ਘਟਨਾਵਾਂ ਵਾਪਰਦੀਆਂ ਹਨ। ਤਾਜ਼ਾ ਵਾਪਰੀ ਘਟਨਾ ਨੇ ਨਾ ਸਿਰਫ ਇਨਸਾਨੀਅਤ ਸਗੋਂ ਔਰਤਾਂ ਦੀ ਸੁਰੱਖਿਆ ਉਤੇ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਹੈ। ਦੱਸ ਦਈਏ ਕਿ ਲਖਨਊ ਤੋਂ ਮੁੰਬਈ ਜਾ ਰਹੀ ਪੁਸ਼ਪਕ ਐਕਸਪ੍ਰੈਸ ਵਿੱਚ ਕੁਝ ਲੁਟੇਰਿਆਂ ਨੇ ਇੱਕ 20 ਸਾਲਾ ਲੜਕੀ ਨਾਲ ਜਿਸਮਾਨੀ ਸ਼ੋਸ਼ਣ ਕੀਤਾ ਅਤੇ ਇਨ੍ਹਾਂ ਹੀ ਨਹੀਂ ਸਗੋਂ ਲੁੱਟ ਦੀ ਘਟਨਾ ਨੂੰ ਵੀ ਅੰਜਾਮ ਦਿੱਤਾ ਗਿਆ। ਇਸ ਮਾਮਲੇ ਵਿਚ ਪੁਲਿਸ ਨੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਛੇ ਮੁਲਜ਼ਮ ਅਜੇ ਫਰਾਰ ਹਨ। ਜਾਣਕਾਰੀ ਅਨੁਸਾਰ ਇਹ ਘਟਨਾ ਇਗਤਪੁਰੀ ਤੋਂ ਕਸਾਰਾ ਜਾਂਦੇ ਸਮੇਂ ਵਾਪਰੀ।
ਮਿਲੀ ਜਾਣਕਾਰੀ ਅਨੁਸਾਰ 8 ਲੁਟੇਰੇ ਟਰੇਨ ਦੇ ਅੰਦਰ ਆਏ ਅਤੇ ਯਾਤਰੀਆਂ ਦੇ ਮੋਬਾਈਲ ਫੋਨ, ਗਹਿਣੇ ਅਤੇ ਨਕਦੀ ਲੁੱਟ ਲਈ। ਇਸ ਤੋਂ ਬਾਅਦ ਲੁਟੇਰਿਆਂ ਨੇ ਇੱਕ 20 ਸਾਲਾ ਲੜਕੀ ਦਾ ਨਾਲ ਸਰੀਰਕ ਸ਼ੋਸ਼ਣ ਕੀਤਾ। ਇਸ ਸਬੰਧੀ ਕਲਿਆਣ ਲੋਹਮਾਰਗ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ