ਲਖੀਮਪੁਰ ਖੀਰੀ (ਉ ਪ੍ਰ) : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Kheri) ਵਿਖੇ ਬੀਤੇ ਦਿਨੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਕੇਂਦਰੀ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਗਿਆ।
ਦੱਸ ਦਈਏ ਕਿ ਇਸ ਬਾਬਤ ਯੂਪੀ ਪੁਲਿਸ (UP Police) ਵੱਲੋਂ ਆਸ਼ੀਸ਼ ਮਿਸ਼ਰਾ ਤੋਂ 12 ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ ਜਿਸ ਤੋਂ ਬਾਅਦ ਬੀਤੀ ਰਾਤ 12.30 ਵਜੇ ਡਿਊਟੀ ਮਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ।
ਜਾਣਕਾਰੀ ਅਨੁਸਾਰ SIT ਤਿੰਨ ਦਿਨਾਂ ਪੁਲਿਸ ਰਿਮਾਂਡ ਦੀ ਮੰਗ ਕਰ ਰਹੀ ਸੀ ਪਰ ਆਸ਼ੀਸ਼ ਮਿਸ਼ਰਾ (Ashish Mishra) ਦੇ ਵਕੀਲਾਂ ਨੇ ਇਸਦਾ ਵਿਰੋਧ ਕੀਤਾ। ਅਜਿਹੇ ਵਿੱਚ ਡਿਊਟੀ ਮਜਿਸਟ੍ਰੇਟ ਨੇ ਆਸ਼ੀਸ਼ ਮਿਸ਼ਰਾ (Ashish Mishra) ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ। ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਨੋਟ : ਖ਼ਬਰ ਸਬੰਧੀ ਕਾਮੈਂਟ ਕਰ ਕੇ ਆਪਣੀ ਰਾਇ ਜ਼ਰੂਰ ਦਿਓ