Friday, November 22, 2024
 

ਪੰਜਾਬ

ਹੁਣ ਪੰਜਾਬ ਵਿਚ ਰੋਜ਼ਾਨਾ ਲੱਗੇਗਾ 3 ਘੰਟੇ ਦਾ ਬਿਜਲੀ ਕੱਟ

October 11, 2021 10:11 AM

ਪਟਿਆਲਾ : ਪੰਜਾਬ ਵਿੱਚ ਬਿਜਲੀ ਸਪਲਾਈ ਦੀ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ PSPCL ਨੇ ਐਤਵਾਰ ਨੂੰ ਕਿਹਾ ਕਿ ਸੂਬੇ ਵਿਚ 13 ਅਕਤੂਬਰ ਤੱਕ ਰੋਜ਼ਾਨਾ 3 ਘੰਟੇ ਤੱਕ ਬਿਜਲੀ ਕਟੌਤੀ ਕੀਤੀ ਜਾਵੇਗੀ। ਕੋਲੇ ਦੀ ਗੰਭੀਰ ਕਮੀ ਕਾਰਨ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੂੰ ਬਿਜਲੀ ਉਤਪਾਦਨ ਵਿਚ ਕਟੌਤੀ ਕਰਨ ਅਤੇ ਬਿਜਲੀ ਕੱਟ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਪਾਵਰਕਾਮ ਦੇ ਚੇਅਰਮੈਨ ਏ. ਵੇਣੂੰ ਪ੍ਰਸਾਦ ਨੇ ਕਿਹਾ ਕਿ ਕੋਲੇ ਦੇ ਭੰਡਾਰ ਵਿਚ ਕਮੀ ਦੇ ਕਾਰਨ, ਕੋਲੇ ਨਾਲ ਚੱਲਣ ਵਾਲੇ ਬਿਜਲੀ ਯੂਨਿਟ ਆਪਣੀ ਉਤਪਾਦਨ ਸਮਰੱਥਾ ਦੇ 50 ਫ਼ੀਸਦੀ ਤੋਂ ਵੀ ਘੱਟ ’ਤੇ ਕੰਮ ਕਰ ਰਹੇ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਨਿੱਜੀ ਬਿਜਲੀ ਤਾਪ ਯੂਨਿਟਾਂ ਦੇ ਕੋਲ ਡੇਢ ਦਿਨ ਤੱਕ ਅਤੇ ਸੂਬੇ ਦੀਆਂ ਮਾਲਕੀ ਵਾਲੀਆਂ ਇਕਾਈਆਂ ਦੇ ਕੋਲ ਚਾਰ ਦਿਨਾਂ ਤੱਕ ਲਈ ਕੋਲੇ ਦਾ ਭੰਡਾਰ ਹੈ। ਕੋਲਾ ਸੰਕਟ ਵਿਚ ਬੁਰੀ ਤਰ੍ਹਾਂ ਫਸ ਚੁੱਕੀ ਪਾਵਰਕਾਮ ਨੇ ਪੰਜਾਬ ਦੇ ਲੋਕਾਂ ਨੂੰ ਕੱਟਾਂ ਤੋਂ ਬਚਾਉਣ ਲਈ 11.60 ਰੁਪਏ ਦੇ ਹਿਸਾਬ ਦੇ ਨਾਲ ਬੇਹੱਦ ਮਹਿੰਗੀ 1800 ਮੈਗਾਵਾਟ ਬਿਜਲੀ ਖ਼ਰੀਦੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਕੋਲੇ ਦੇ 22 ਰੈਕਾਂ ਦੀ ਜਗ੍ਹਾ 11 ਰੈਕ ਪ੍ਰਾਪਤ ਹੋਏ ਸਨ। ਏ. ਵੇਨੂ ਪ੍ਰਸਾਦ ਨੇ ਖ਼ੁਲਾਸਾ ਕੀਤਾ ਕਿ ਪਾਵਰਕਾਮ ਮਹਿੰਗੀਆਂ ਦਰਾਂ ’ਤੇ ਵੀ ਖੇਤੀਬਾੜੀ ਸੈਕਟਰ ਸਮੇਤ ਸੂਬੇ ਦੇ ਖਪਤਕਾਰਾਂ ਦੀ ਮੰਗ ਨੂੰ ਪੂਰਾ ਕਰਨ ਲਈ ਮਾਰਕਿਟ ਤੋਂ ਬਿਜਲੀ ਖ਼ਰੀਦ ਰਿਹਾ ਹੈ। ਪੀ. ਐੱਸ. ਪੀ. ਸੀ. ਐੱਲ. ਨੇ 9 ਅਕਤੂਬਰ ਨੂੰ ਪੰਜਾਬ ਦੀ 8788 ਮੈਗਾਵਾਟ ਦੀ ਵੱਧ ਤੋਂ ਵੱਧ ਬਿਜਲੀ ਦੀ ਮੰਗ ਪੂਰੀ ਕੀਤੀ ਹੈ। ਉਨ੍ਹਾਂ ਖ਼ੁਲਾਸਾ ਕੀਤਾ ਕਿ ਐਕਸਚੇਂਜ ਤੋਂ 11.60 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 10 ਅਕਤੂਬਰ ਲਈ ਲਗਭਗ 1800 ਮੈਗਾਵਾਟ ਬਿਜਲੀ ਖ਼ਰੀਦੀ ਜਾ ਚੁੱਕੀ ਹੈ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe