Thursday, November 21, 2024
 

ਪੰਜਾਬ

ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਫੂਕਰੀਆਂ ਮਾਰਨ ਵਾਲੇ ਹੁਣ ਜਾਣਗੇ ਜੇਲ

October 12, 2021 09:25 AM

ਤਰਨ ਤਾਰਨ : ਸੋਸ਼ਲ ਮੀਡੀਆ ਉਤੇ ਭੜਕਾਉ ਪੋਸਟਾਂ ਪਾਉਣ ਵਾਲੇ ਹੁਣ ਆਪਣੀ ਖੈਰ ਮਨਾ ਲੈਣ ਨਹੀਂ ਤਾਂ ਉਨ੍ਹਾਂ ਵਿਰੁਧ ਪਰਚਾ ਦਰਜ ਹੋਵੇਗਾ ਅਤੇ ਜੇਲ ਜਾਣਗੇ। ਦਰਅਸਲ ਸੋਸ਼ਲ ਮੀਡੀਆ ਉਤੇ ਹਥਿਆਰਾਂ ਨਾਲ ਲੈਸ ਹੋ ਕੇ ਫੋਟੋਆਂ ਰਾਹੀਂ ਪੋਸਟਾਂ ਪਾਉਣ ਵਾਲਿਆਂ ਵਿਰੁਧ ਪੁਲਿਸ ਨੇ ਐਕਸ਼ਨ ਲੈਣਾ ਸ਼ੁਰੂ ਕਰ ਦਿਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਉਪਿੰਦਰਜੀਤ ਸਿੰਘ ਨੇ ਦੱਸਿਆ ਕਿ ਹਥਿਆਰਾਂ ਨਾਲ ਲੈਸ ਹੋ ਸੋਸ਼ਲ ਮੀਡੀਆ ’ਤੇ ਫੋਟੋਆਂ ਅਪਲੋਅਡ ਕਰਨ ਵਾਲਿਆਂ ਦੇ ਜਿੱਥੇ ਲਾਇਸੈਂਸ ਰੱਦ ਕਰਨ ਲਈ ਡੀ.ਸੀ ਨੂੰ ਸਿਫਾਰਸ਼ ਕੀਤੀ ਜਾਵੇਗੀ, ਉੱਥੇ ਸਬੰਧਤ ਵਿਅਕਤੀ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਤੇ ਮਾੜ ਅਨਸਰਾਂ ਉੱਪਰ ਨਜ਼ਰ ਰੱਖਣ ਲਈ ਇਕ ਸੈੱਲ ਸਥਾਪਤ ਕੀਤਾ ਗਿਆ ਹੈ, ਜੋ ਨਜ਼ਰ ਰੱਖਣ ਦਾ ਕੰਮ ਕਰੇਗਾ।
ਦਰਅਸਲ ਸੋਸ਼ਲ ਮੀਡੀਆ ਉੱਪਰ ਹਥਿਆਰਾਂ ਨਾਲ ਪੋਸਟਾਂ ਪਾਉਣ ਵਾਲੇ ਫੂਕਰੇ ਵਿਅਕਤੀਆਂ ਦੀ ਹੁਣ ਖੈਰ ਨਹੀਂ ਰਹੇਗੀ। ਜ਼ਿਲ੍ਹਾ ਪੁਲਿਸ ਵਲੋਂ ਅਜਿਹੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤੀ ਨਾਲ ਪੇਸ਼ ਆਉਣ ਲਈ ਇਕ ਵੱਖਰੇ ਸੈੱਲ ਦੀ ਸਥਾਪਨਾ ਕੀਤੀ ਗਈ ਹੈ। ਇਹ ਸੈੱਲ ਸੋਸ਼ਲ ਮੀਡੀਆ ’ਤੇ ਹੋਣ ਵਾਲੀਆਂ ਗਤੀਵਿਧੀਆਂ ਉੱਪਰ ਨਜ਼ਰ ਰੱਖੇਗਾ। ਜ਼ਿਕਰਯੋਗ ਹੈ ਕਿ ਐੱਸ.ਐੱਸ.ਪੀ ਵਲੋਂ ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਪੋਸਟਾਂ ਪਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੇ ਲਾਇਸੈਂਸ ਰੱਦ ਕਰਨ ਦੀ ਸਿਫਾਰਸ਼ ਡੀ.ਸੀ ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਪੁਲਿਸ ਵਲੋਂ ਹਥਿਆਰਾਂ ਨੂੰ ਹੱਥ ’ਚ ਫੜ੍ਹ ਕੇ ਫਾਇਰ ਕਰਨ ਵਾਲੇ ਅਤੇ ਹਥਿਆਰਾਂ ਦਾ ਵਿਖਾਵਾ ਕਰਨ ਵਾਲੇ ਵਿਅਕਤੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੂਰੀ ਸਖ਼ਤੀ ਨਾਲ ਕਦਮ ਚੁੱਕਿਆ ਜਾ ਰਿਹਾ ਹੈ। ਇਸ ਸੋਸ਼ਲ ਮੀਡੀਆ ’ਤੇ ਕੀਤੇ ਜਾ ਰਹੇ ਪ੍ਰਚਾਰ ਨਾਲ ਇਸ ਦਾ ਮਾੜਾ ਪ੍ਰਭਾਵ ਸਕੂਲੀ ਬੱਚਿਆਂ ਉੱਪਰ ਪੈ ਰਿਹਾ ਹੈ, ਜਿਸ ਬਾਬਤ ਪੁਲਿਸ ਨੂੰ ਮਿਲ ਰਹੀਆਂ ਰੋਜ਼ਾਨਾ ਸ਼ਿਕਾਇਤਾਂ ਤਹਿਤ ਕਾਰਵਾਈ ਕਰਦੇ ਹੋਏ ਇਕ ਸੈੱਲ ਦਾ ਗਠਨ ਕੀਤਾ ਗਿਆ ਹੈ, ਜੋ ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਪੋਸਟਾਂ ਪਾਉਣ ਵਾਲਿਆਂ ਉੱਪਰ ਨਜ਼ਰ ਰੱਖੇਗਾ। ਅਕਸਰ ਵੇਖਣ ਨੂੰ ਮਿਲਦਾ ਹੈ ਕਿ ਨੌਜਵਾਨ ਕਿਸੇ ਹੋਰ ਦੇ ਹਥਿਆਰ ਨਾਲ ਭੰਗੜੇ ਪਾਉਂਦੇ ਅਤੇ ਨੱਚਦੇ-ਟੱਪਦੇ ਜਾਂ ਫਿਰ ਸੈਲਫੀਆਂ ਲੈਂਦੇ ਹੋਏ ਆਪਣੀਆਂ ਵੱਖ-ਵੱਖ ਪੋਸਟਾਂ ਨੂੰ ਸੋਸ਼ਲ ਮੀਡੀਆ ’ਤੇ ਅਪਲੋਡ ਕਰ ਦਿੰਦੇ ਹਨ। ਅਜਿਹੀਆਂ ਫੋਟੋਆਂ ਸੋਸ਼ਲ ਮੀਡੀਆ ’ਤੇ ਵਾਇਰਲ ਕਰਨਾ ਕਾਨੂੰਨੀ ਜੁਰਮ ਮੰਨਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਬੀਤੇ ਕੁਝ ਮਹੀਨੇ ਪਹਿਲਾਂ ਜ਼ਿਲ੍ਹੇ ਦੇ ਇਕ ਥਾਣੇਦਾਰ ਵਲੋਂ ਸੋਸ਼ਲ ਮੀਡੀਆ ’ਤੇ ਪੁਲਿਸ ਦੀ ਵਰਦੀ ’ਚ ਆਪਣੇ ਦਫਤਰ ਅਤੇ ਵੱਖ-ਵੱਖ ਥਾਵਾਂ ’ਤੇ ਖੜ੍ਹੇ ਹੋਣ ਸਟਾਇਲ ਵਾਲੀਆਂ ਪੋਸਟਾਂ ਅਪਲੋਅਡ ਕੀਤੀਆਂ ਗਈਆਂ ਸਨ, ਜਿਸ ਤੋਂ ਬਾਅਦ ਐੱਸ.ਐੱਸ.ਪੀ ਵਲੋਂ ਉੱਕਤ ਥਾਣੇਦਾਰ ਹਰਪਾਲ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

बरनाला विधानसभा उपचुनाव में आज अरविंद केजरीवाल और भगवंत मान ने आम आदमी पार्टी के उम्मीदवार हरिंदर धालीवाल के पक्ष में शहर के फरवाही बाजार में रैली की

 
 
 
 
Subscribe