ਸਿਰਸਾ: ਅੱਜ ਰਾਮ ਰਹੀਮ ਦੀ ਸੁਣਵਾਈ ਕਾਰਨ ਪੁਲਿਸ ਨੂੰ ਵਾਹਵਾ ਖੱਜਲ ਹੋਣਾ ਪਿਆ। ਦਰਅਸਲ ਇਸ ਮੌਕੇ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕਰਨੇ ਸਨ ਇਸ ਲਈ ਇਥੇ ਵੱਧ ਤੋਂ ਵੱਧ ਸੁਰੱਖਿਆ ਬਲ ਤੈਨਾਤ ਕੀਤੇ ਗਏ ਹਨ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ 19 ਸਾਲਾਂ ਬਾਅਦ, ਅੱਜ ਇਸ ਮਾਮਲੇ ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਹੁਣ ਤੋਂ ਕੁਝ ਸਮੇਂ ਬਾਅਦ ਫੈਸਲਾ ਸੁਣਾਏਗੀ। ਇਸ ਨੂੰ ਲੈ ਕੇ ਸਿਰਸਾ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸਿਰਸਾ ਡੇਰਾ ਸੱਚਾ ਸੌਦਾ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਪੁਲਿਸ ਅਤੇ ਨੀਮ ਫੌਜੀ ਕਰਮਚਾਰੀਆਂ ਦੁਆਰਾ ਭਾਰੀ ਸੁਰੱਖਿਆ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਕੁੱਲ 6 ਦੋਸ਼ੀ ਸਨ, ਜਿਨ੍ਹਾਂ ਵਿੱਚੋਂ ਇੱਕ ਦੋਸ਼ੀ ਡੇਰਾ ਪ੍ਰਬੰਧਕ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ। ਜਦਕਿ ਬਾਕੀ ਪੰਜ ਦੋਸ਼ੀਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਕ੍ਰਿਸ਼ਨ ਲਾਲ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ 8 ਅਕਤੂਬਰ 2021 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ 'ਤੇ ਅੱਜ ਸੁਣਵਾਈ ਦੌਰਾਨ ਸਜ਼ਾ ਦਾ ਐਲਾਨ ਕੀਤਾ ਜਾਵੇਗਾ।