Friday, November 22, 2024
 

ਰਾਸ਼ਟਰੀ

ਅਤਿਵਾਦੀ ਸੰਗਠਨ ਜੈਸ਼ ਦਾ ਚੋਟੀ ਦਾ ਕਮਾਂਡਰ ਕੀਤਾ ਢੇਰ

October 13, 2021 06:06 PM

ਜੰਮੂ : ਜੰਮੂ-ਕਸ਼ਮੀਰ ਵਿੱਚ ਸੈਨਾ ਨੂੰ ਟਾਰਗੇਟ ਕਿਲਿੰਗ ਰਾਹੀਂ ਦਹਿਸ਼ਤ ਫੈਲਾਉਣ ਵਿੱਚ ਲੱਗੇ ਅਤਿਵਾਦੀਆਂ ਨੂੰ ਖਤਮ ਕਰਨ ਵਿੱਚ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੁਆਰਾ ਨਾਗਰਿਕਾਂ ਅਤੇ ਫਿਰ ਸੈਨਿਕਾਂ ‘ਤੇ ਹਮਲਾ ਕਰਨ ਦੀਆਂ ਘਟਨਾਵਾਂ ਦਾ ਬਦਲਾ ਲੈਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਨੂੰ ਸੁਰੱਖਿਆ ਦਸਤਿਆਂ ਨੇ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਸ਼ਾਮ ਸੋਫੀ ਨੂੰ ਤ੍ਰਾਲ-ਅਵੰਤਾਪੋਰਾ ਵਿੱਚ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ। ਜੰਮੂ-ਕਸ਼ਮੀਰ ਪੁਲਿਸ ਵੱਲੋਂ ਸੋਫੀ ਨੂੰ ਮਾਰ ਦਿੱਤੇ ਜਾਣ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੂੰ ਸੂਚਨਾ ਮਿਲੀ ਸੀ ਕਿ ਇਸ ਇਲਾਕੇ ਵਿੱਚ ਸ਼ੱਕੀ ਅਤਿਵਾਦੀ ਲੁਕੇ ਹੋਏ ਹਨ। ਇਸ ਤੋਂ ਬਾਅਦ ਵਿਸ਼ੇਸ਼ ਆਪਰੇਸ਼ਨ ਕੀਤਾ ਗਿਆ। ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਨੇ ਇਸ ਮਾਮਲੇ ਵਿੱਚ ਮਹੱਤਵਪੂਰਨ ਸਫਲਤਾ ਉਦੋਂ ਹਾਸਲ ਕੀਤੀ ਜਦੋਂ ਉਨ੍ਹਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਸੋਫੀ ਨੂੰ ਮਾਰ ਦਿੱਤਾ। ਦੱਸ ਦੇਈਏ ਕਿ ਫ਼ੌਜ ਘਾਟੀ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਰਾਹੀਂ ਅਤਿਵਾਦੀਆਂ ਨੂੰ ਚੁਣ-ਚੁਣ ਕੇ ਖ਼ਤਮ ਕਰਨ ਵਿੱਚ ਲੱਗੀ ਹੋਈ ਹੈ। ਇਸ ਕੜੀ ਵਿੱਚ ਸੁਰੱਖਿਆ ਬਲਾਂ ਨੇ ਪਿਛਲੇ ਦੋ ਦਿਨਾਂ ਤੋਂ ਪੁੰਛ ਰਾਜੌਰੀ ਖੇਤਰ ਦੇ ਬਗਾਈ ਜੰਗਲਾਂ ਵਿੱਚ ਤਲਾਸ਼ੀ ਮੁਹਿੰਮ ਵੀ ਚਲਾਈ ਹੈ। ਪੁੰਛ ਇਲਾਕੇ ਵਿੱਚ ਹੀ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਜੇਸੀਓ ਸਮੇਤ ਪੰਜ ਜਵਾਨ ਸ਼ਹੀਦ ਹੋ ਗਏ ਸਨ। ਉਦੋਂ ਤੋਂ ਹੀ ਸੁਰੱਖਿਆ ਬਲ ਅੱਤਵਾਦੀਆਂ ਦੇ ਸੁਰਾਗ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

 

Have something to say? Post your comment

 
 
 
 
 
Subscribe