ਨਵੀਂ ਦਿੱਲੀ : ਜਿਸ ਤਰ੍ਹਾਂ ਰੋਜ਼ਾਨਾ ਤੇਲ ਦੀਆਂ ਕੀਮਤਾਂ ਵੱਧ ਰਹੀਆਂ ਹਨ ਉਸ ਨਾਲ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਛੇਤੀ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ 150 ਰੁਪਏ ਹੋ ਸਕਦੀਆਂ ਹਨ। ਇਥੇ ਆਮ ਆਦਮੀ ਦੀ ਆਮਦਨ ਤਾਂ ਵੱਧ ਨਹੀਂ ਰਹੀ ਪਰ ਖ਼ਰੀਦਣ ਵਾਲੀ ਹਰ ਚੀਜ਼ ਮਹਿੰਗੀ ਹੋਈ ਜਾ ਰਹੀ ਹੈ ਤਾਂ ਆਮ ਇਨਸਾਨ ਕੀ ਕਰੇਗਾ ? ਇਸ ਦਾ ਜਵਾਬ ਕਿਸੇ ਕੋਲ ਨਹੀਂ ਹੈ। ਦਰਅਸਲ ਇਸ ਸੱਭ ਸਰਕਾਰ ਦੀਆਂ ਹੀ ਨੀਤੀਆਂ ਹਨ। ਤਾਜਾ ਮਿਲੀ ਜਾਣਕਾਰੀ ਅਨੁਸਾਰ ਦੋ ਦਿਨਾਂ ਦੇ ਬਰੇਕ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਅਤੇ ਮੰਗਲਵਾਰ ਨੂੰ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ। ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੋਵਾਂ ਦੀ ਕੀਮਤ ਵਿੱਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਕੀਮਤ ਵਧਣ ਤੋਂ ਬਾਅਦ ਅੱਜ ਦਿੱਲੀ ਵਿੱਚ ਪੈਟਰੋਲ 104.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦੋਂ ਕਿ ਡੀਜ਼ਲ ਦੀ ਕੀਮਤ 93.54 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 101.40 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਜੇਕਰ ਅਸੀਂ ਕੋਲਕਾਤਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ ਦੀ ਕੀਮਤ 105.43 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ 96.63 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ 102.10 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ ਇੱਥੇ 97.93 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੋ ਰਿਹਾ ਹੈ। ਚੰਡੀਗੜ੍ਹ ਵਿੱਚ ਪੈਟਰੋਲ 100.86 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 93.34 ਰੁਪਏ ਪ੍ਰਤੀ ਲੀਟਰ ਵਿਕ ਰਹੀ ਹੈ।
Petrol Diesel Price Hike