ਨਵੀਂ ਦਿੱਲੀ : ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਰਾਕੇਸ਼ ਟਿਕੈਤ ਨੇ ਇਸ ਕਤਲ ਨੂੰ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਹੈ। ਟਿਕੈਤ ਨੇ ਇਹ ਵੀ ਕਿਹਾ ਹੈ ਕਿ ਕੇਂਦਰ ਦੇ ਲੋਕਾਂ ਨੇ ਇਸ ਕਤਲ ਨੂੰ ਭੜਕਾਇਆ ਹੈ। ਦਰਅਸਲ ਬੀਤੇ ਦਿਨ ਹਰਿਆਣਾ-ਦਿੱਲੀ ਦੀ ਸਿੰਘੂ ਸਰਹੱਦ 'ਤੇ ਲਖਬੀਰ ਸਿੰਘ ਨਾਂਅ ਦੇ ਵਿਅਕਤੀ ਦਾ ਨਿਹੰਗ ਸਿੱਖ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਜਿਸ ਦੀ ਹਰ ਪਾਸੇ ਨਿਖੇਦੀ ਕੀਤੀ ਦਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਕਿਸਾਨ ਅੰਦੋਲਨ 'ਤੇ ਸਵਾਲ ਉੱਠ ਰਹੇ ਹਨ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਕਤਲ ਕਿਸਾਨਾਂ ਦੇ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ। ਕਿਸਾਨ ਸੰਗਠਨਾਂ ਦਾ ਇਸ ਕਤਲ ਨਾਲ ਕੋਈ ਲੈਣਾ -ਦੇਣਾ ਨਹੀਂ ਹੈ। ਸਿੰਘੂ ਸਰਹੱਦ 'ਤੇ ਜੋ ਵੀ ਹੋਇਆ, ਇਹ ਸਰਕਾਰ ਦੀ ਭੜਕਾਹਟ ਕਾਰਨ ਹੋਇਆ। ਰਾਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਤੱਕ ਜਾਰੀ ਰਹੇਗਾ। ਅਜੈ ਮਿਸ਼ਰਾ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।