ਕਾਂਗਰਸ ਨੇ ਕਿਹਾ, ਕੈਪਟਨ ਪਹਿਲਾਂ ਹੀ ਭਾਜਪਾ ਨੂੰ ਮਿਲ ਚੁੱਕੇ ਸਨ
ਹਰਸਿਮਰਤ ਨੇ ਕਿਹਾ, ਕੈਪਟਨ ਅਮਰਿੰਦਰ ਸਿੰਘ 5 ਸਾਲਾਂ ਤੋਂ ਭਾਜਪਾ ਦੀ ਬੋਲੀ ਬੋਲ ਰਹੇ ਸਨ
ਜਲੰਧਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਇਟਰਵਿਉ ਵਿੱਚ ਆਪਣੀ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਹੈ ਜਿਸ ਮਗਰੋਂ ਪੰਜਾਬ ਵਿੱਚ ਸਿਆਸੀ ਹੰਗਾਮਾ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰ ਅਕਾਲੀ ਦਲ ਤੋਂ ਲੈ ਕੇ ਕਾਂਗਰਸ ਤੱਕ ਨੇ ਕੈਪਟਨ ਨੂੰ ਤਾਅਨੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਕਾਂਗਰਸ ਨੇ ਕੈਪਟਨ ਦੇ ਸਿਆਸੀ ਦਾਅ 'ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਅਮਰਿੰਦਰ ਪਹਿਲਾਂ ਹੀ ਭਾਜਪਾ ਨੂੰ ਮਿਲ ਚੁੱਕੇ ਹਨ। ਉਹ'5 ਸਾਲਾਂ ਤੋਂ ਪੰਜਾਬ ਵਿੱਚ ਭਾਜਪਾ ਦਾ ਏਜੰਡਾ ਲਾਗੂ ਕਰ ਰਹੇ ਸਨ। ਦੂਜੇ ਪਾਸੇ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 5 ਸਾਲਾਂ ਤੋਂ ਭਾਜਪਾ ਦੀ ਬੋਲੀ ਬੋਲ ਰਹੇ ਸਨ।
ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਮੈਂ 2 ਸਾਲਾਂ ਤੋਂ ਕਹਿ ਰਿਹਾ ਹਾਂ ਕਿ ਅਮਰਿੰਦਰ ਇਕੱਲੇ ਨਹੀਂ ਹਨ, ਬਲਕਿ ਬਾਦਲ ਪਰਿਵਾਰ ਵੀ ਰਲੇ ਹੋਏ ਹਨ, ਪੰਜਾਬ ਨੂੰ ਤਬਾਹ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣ ਗਈ ਹੈ। ਜਦੋਂ ਮੈਂ 2 ਸਾਲ ਪਹਿਲਾਂ ਕਿਹਾ ਸੀ, ਕਿਸੇ ਨੇ ਮੇਰੇ 'ਤੇ ਵਿਸ਼ਵਾਸ ਨਹੀਂ ਕੀਤਾ, ਹੁਣ ਹੌਲੀ ਹੌਲੀ ਚੀਜ਼ਾਂ ਸਾਹਮਣੇ ਆ ਰਹੀਆਂ ਹਨ ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਗਿਆ ਤਾਂ ਉਹ ਤੁਰੰਤ ਦਿੱਲੀ ਪਹੁੰਚ ਗਏ। ਮੀਡੀਆ ਨੂੰ ਦੱਸਿਆ ਗਿਆ ਕਿ ਉਹ ਆਪਣਾ ਸਮਾਨ ਲੈਣ ਲਈ ਕਪੂਰਥਲਾ House ਜਾ ਰਹੇ ਹਨ। ਫਿਰ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ।