ਮਹਿੰਗਾਈ ਭੱਤੇ ਵਿੱਚ 3% ਵਾਧਾ
ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 3 ਫ਼ੀ ਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਾਲੀ ਕੈਬਨਿਟ ਵਿੱਚ ਲਏ ਗਏ ਇਸ ਫੈਸਲੇ ਨਾਲ ਕੇਂਦਰ ਸਰਕਾਰ ਦੇ 47.14 ਲੱਖ ਕਰਮਚਾਰੀਆਂ ਅਤੇ 68.62 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਇਸ ਨਾਲ ਸਰਕਾਰੀ ਖਜ਼ਾਨੇ 'ਤੇ 9488.70 ਕਰੋੜ ਰੁਪਏ ਦਾ ਬੋਝ ਪਵੇਗਾ। ਮਹਿੰਗਾਈ/ਰਾਹਤ ਭੱਤੇ ਦੀ ਮੌਜੂਦਾ ਦਰ ਮੁਢਲੀ ਤਨਖ਼ਾਹ/ਪੈਨਸ਼ਨ ਦਾ 28% ਹੈ। ਸਰਕਾਰ ਦੇ ਫੈਸਲੇ ਤੋਂ ਬਾਅਦ ਕਰਮਚਾਰੀਆਂ ਨੂੰ 3 ਫ਼ੀ ਸਦੀ ਵਾਧੂ ਭੱਤਾ ਮਿਲੇਗਾ।