ਨਵੀਂ ਦਿੱਲੀ : ਤੇਲ ਦੀਆਂ ਕੀਮਤਾਂ ਸੋਮਵਾਰ ਤੇ ਮੰਗਲਵਾਰ ਸਥਿਰ ਰਹੀਆਂ। ਪਰ ਬੁੱਧਵਾਰ, ਵੀਰਵਾਰ, ਸ਼ੁੱਕਰਵਾਰ ਤੇ ਅੱਜ ਯਾਨੀ ਸ਼ਨੀਵਾਰ ਨੂੰ ਲਗਾਤਾਰ ਚੌਥੇ ਦਿਨ ਫਿਰ ਤੋਂ ਵਧ ਗਈਆਂ। ਆਰਥਿਕ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ ਹੁਣ 113.14 ਰੁਪਏ ਪ੍ਰਤੀ ਲੀਟਰ, ਜਦਕਿ ਡੀਜ਼ਲ 104 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜੋ ਸਾਰੇ ਮਹਾਂਨਗਰਾਂ 'ਚ ਸਭ ਤੋਂ ਜ਼ਿਆਦਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇਸ਼ ਭਰ 'ਚ ਆਪਣੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਅੱਜ ਲਗਾਤਾਰ ਚੌਥ ਦਿਨ ਤੇਲ ਦੀਆਂ ਕੀਮਤਾਂ 'ਚ ਫਿਰ ਤੋਂ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਤੇ ਡੀਜ਼ਲ 'ਚ ਫਿਰ ਤੋਂ 35-35 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 35 ਪੈਸੇ ਵਧ ਕੇ 107.24 ਰੁਪਏ ਪ੍ਰਤੀ ਲੀਟਰ ਦੇ ਉੱਚ ਪੱਧਰ 'ਤੇ ਪਹੁੰਚ ਗਈ ਹੈ ਜਦਕਿ ਡੀਜ਼ਲ ਦੀ ਕੀਮਤ ਵੀ ਉਸ ਫਰਕ ਨਾਲ ਵਧ ਕੇ 95.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਿਛਲੇ 29 ਦਿਨਾਂ ਚ 23 ਵਾਰ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਜਿਸ ਨਾਲ ਦਿੱਲੀ 'ਚ ਇਸ ਦੀ ਖੁਦਰਾ ਕੀਮਤ 7.45 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਡੀਜ਼ਲ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਵਾਧੇ ਦੇ ਨਾਲ, ਦੇਸ਼ ਦੇ ਕਈ ਹਿੱਸਿਆਂ 'ਚ ਈਂਧਨ ਹੁਣ 100 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਤੇ ਮਿਲ ਰਿਹਾ ਹੈ। ਪੈਟਰੋਲ ਦੀਆਂ ਕੀਮਤਾਂ 'ਚ 5 ਸਤੰਬਰ ਤੋਂ ਸਥਿਰਤਾ ਬਣੀ ਹੋਈ ਸੀ। ਪਰ ਤੇਲ ਕੰਪਨੀਆਂ ਨੇ ਪਿਛਲੇ ਹਫ਼ਤੇ ਪੰਪ ਦੀਆਂ ਕੀਮਤਾਂ 'ਚ ਵਾਧਾ ਕੀਤਾ।