ਇਸਲਾਮਾਬਾਦ : ਪਾਕਿਸਤਾਨ ਵਿੱਚ ਇਨ੍ਹੀ ਦਿਨੀ ਅੰਦਰੂਨੀ ਸੁਰੱਖਿਆ ਦਾ ਖਤਰਾ ਮੰਡਰਾ ਰਿਹਾ ਹੈ। ਇਹ ਖ਼ਤਰਾ ਇੰਨਾ ਵਧ ਗਿਆ ਹੈ ਕਿ ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ, ਜੋ ਛੁੱਟੀ 'ਤੇ ਭਾਰਤ-ਪਾਕਿ ਮੈਚ ਦੇਖਣ ਲਈ ਯੂਏਈ (UAE) ਗਏ ਸਨ, ਨੂੰ ਵਾਪਸ ਪਰਤਣਾ ਪਿਆ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਨੂੰ ਤੁਰੰਤ ਪਾਕਿਸਤਾਨ ਬੁਲਾਇਆ ਹੈ। ਰਾਸ਼ਿਦ ਖਾਨ ਅਜਿਹੇ ਸਮੇਂ ਦੁਬਈ ਗਏ ਸਨ ਜਦੋਂ ਪਾਕਿਸਤਾਨ 'ਚ ਧਾਰਮਿਕ ਕੱਟੜਪੰਥੀ ਸੰਗਠਨ ਤਹਿਰੀਕ-ਏ-ਲਬੈਇਕ ਪਾਕਿਸਤਾਨ ਦਾ ਹਿੰਸਕ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਪ੍ਰਦਰਸ਼ਨ ਵਿੱਚ ਲਾਹੌਰ ਵਿੱਚ ਤਿੰਨ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਹੈ ਅਤੇ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। ਇਮਰਾਨ ਨੇ ਸਿਰਫ਼ ਦੋ ਦਿਨ ਦੀ ਛੁੱਟੀ ਮਨਜ਼ੂਰ ਕੀਤੀ ਸੀ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਦੀ ਭਾਰਤ-ਪਾਕਿਸਤਾਨ ਟੀ -20 ਵਿਸ਼ਵ ਕੱਪ ਮੈਚ ਦੇਖਣ ਲਈ ਛੁੱਟੀ ਮਨਜ਼ੂਰ ਕਰ ਦਿੱਤੀ ਸੀ। ਸੰਯੁਕਤ ਅਰਬ ਅਮੀਰਾਤ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਮੀਡੀਆ ਨੂੰ ਦੱਸਿਆ ਸੀ ਕਿ ਪ੍ਰਧਾਨ ਮੰਤਰੀ ਨੇ ਲਾਈਵ ਮੈਚ ਦੇਖਣ ਲਈ ਉਨ੍ਹਾਂ ਦੀ ਦੋ ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਸੀ, ਪਰ ਹੁਣ ਉਨ੍ਹਾਂ ਨੂੰ ਮੈਚ ਦੇਖੇ ਬਿਨਾਂ ਹੀ ਵਾਪਸ ਪਰਤਣਾ ਪਿਆ ਹੈ।
(TLP) ਟੀਐਲਪੀ ਨੇ ਲੰਬੇ ਮਾਰਚ ਦਾ ਐਲਾਨ ਕੀਤਾ ਹੈ।
Protest in Pakistan
ਕਈ ਵਿਰੋਧੀ ਪਾਰਟੀਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਵਿਰੋਧ ਹਿੰਸਕ ਰੂਪ ਧਾਰਨ ਕਰ ਰਿਹਾ ਹੈ। ਇਸ ਦੌਰਾਨ ਟੀਐਲਪੀ ਨੇ ਸ਼ੁੱਕਰਵਾਰ ਨੂੰ ਇਸਲਾਮਾਬਾਦ ਵੱਲ ਲੰਬੇ ਮਾਰਚ ਦਾ ਐਲਾਨ ਕੀਤਾ ਹੈ। ਉਦੋਂ ਤੋਂ ਪਾਕਿਸਤਾਨ ਸਰਕਾਰ ਦੇ ਹੱਥ-ਪੈਰ ਫੁੱਲ ਗਏ ਹਨ। ਪਹਿਲਾਂ ਹੋਏ ਪ੍ਰਦਰਸ਼ਨਾਂ ਵਿੱਚ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਅਤੇ ਅੱਥਰੂ ਗੈਸ ਦੇ ਗੋਲੇ ਵੀ ਵਰਤਣੇ ਪਏ।
👉 T-20 : ਭਾਰਤ ਅਤੇ ਪਾਕਿਸਤਾਨ ਅੱਜ ਫਿਰ ਆਹਮੋ-ਸਾਹਮਣੇ, ਪਰ ਸੱਚ ਕੁੱਝ ਹੋਰ
ਟੀਐਲਪੀ ਵਿਰੋਧ ਕਿਉਂ ਕਰ ਰਹੀ ਹੈ
ਟੀਐਲਪੀ ਸਮਰਥਕ ਆਪਣੇ ਮੁਖੀ ਸਾਦ ਹੁਸੈਨ ਰਿਜ਼ਵੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਰਿਜ਼ਵੀ ਨੂੰ ਪੁਲਿਸ ਨੇ 12 ਅਪ੍ਰੈਲ ਨੂੰ ਹਿੰਸਾ ਭੜਕਾਉਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਸੀ, ਉਦੋਂ ਤੋਂ ਉਹ ਪੁਲਿਸ ਹਿਰਾਸਤ ਵਿੱਚ ਹੈ। ਇਸ ਦੇ ਨਾਲ ਹੀ ਸਰਕਾਰ ਨੇ TLP 'ਤੇ ਵੀ ਪਾਬੰਦੀ ਲਗਾ ਦਿੱਤੀ ਸੀ। ਟੀਐਲਪੀ ਸਮਰਥਕ ਇਸੇ ਕਾਰਵਾਈ ਦੇ ਖਿਲਾਫ ਹੋਰ ਰਿਜ਼ਵੀ ਦੀ ਰਿਹਾਈ ਦੀ ਮੰਗ ਕਰ ਰਹੇ ਹਨ।
👉 ਕੈਪਟਨ ਅਮਰਿੰਦਰ ਨੇ ਭਾਜਪਾ ਵਿਚ ਸ਼ਾਮਲ ਹੋਣ ਲਈ ਇਹ ਸ਼ਰਤ ਰੱਖੀ