ਉੱਤਰੀ ਮਿਲਵਾਕੀ : ਅਮਰੀਕਾ ਦੇ ਉੱਤਰੀ ਮਿਲਵਾਕੀ ਸੂਬੇ ਦੇ ਬੋਇਸ ਵਿੱਚ ਇੱਕ ਮਾਲ ਵਿੱਚ ਹੋਈ ਗੋਲੀਬਾਰੀ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਪੁਲਿਸ ਮੁਲਾਜ਼ਮ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਹਿਰਾਸਤ ਵਿੱਚ ਲਿਆ ਹੈ। ਗੋਲੀਬਾਰੀ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮਾਲ ਨੂੰ ਘੇਰ ਲਿਆ ਅਤੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕ ਅਜੇ ਵੀ ਅੰਦਰ ਫਸੇ ਹੋ ਸਕਦੇ ਹਨ। ਹਾਲਾਂਕਿ ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ ਹੈ।