ਮੁੰਬਈ : ਕਰੂਜ਼ ਡਰੱਗ ਰੇਡ ਮਾਮਲੇ 'ਚ ਗ੍ਰਿਫਤਾਰ ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਬਾਂਬੇ ਹਾਈ ਕੋਰਟ ਮੰਗਲਵਾਰ ਯਾਨੀ ਕਿ ਅੱਜ ਸੁਣਵਾਈ ਕਰੇਗੀ। ਆਰੀਅਨ ਖਾਨ ਨੇ 20 ਅਕਤੂਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੇ ਤਹਿਤ ਜ਼ਮਾਨਤ ਲਈ ਬੰਬੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਪਹਿਲਾਂ ਵਿਸ਼ੇਸ਼ ਅਦਾਲਤ ਨੇ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਆਰੀਅਨ ਖਾਨ ਦੀ ਨਿਆਂਇਕ ਹਿਰਾਸਤ 30 ਅਕਤੂਬਰ ਤੱਕ ਵਧਾ ਦਿੱਤੀ ਸੀ।
ਵਿਸ਼ੇਸ਼ ਅਦਾਲਤ ਵੱਲੋਂ 20 ਅਕਤੂਬਰ ਨੂੰ ਉਸ ਦੀ ਪਟੀਸ਼ਨ ਖਾਰਜ ਕਰਨ ਤੋਂ ਬਾਅਦ, ਵਕੀਲ ਸਤੀਸ਼ ਮਾਨਸ਼ਿੰਦੇ ਦੀ ਕਾਨੂੰਨੀ ਟੀਮ ਨੇ ਮੁੰਬਈ ਹਾਈ ਕੋਰਟ ਦਾ ਰੁਖ ਕੀਤਾ। ਅਦਾਲਤ ਨੇ ਇਸ ਤੋਂ ਬਾਅਦ ਮੰਗਲਵਾਰ 26 ਅਕਤੂਬਰ ਨੂੰ ਮਾਮਲੇ ਦੀ ਸੁਣਵਾਈ ਲਈ ਸਹਿਮਤੀ ਦਿੱਤੀ। ਇਸ ਮਾਮਲੇ ਵਿੱਚ ਆਰੀਅਨ ਦੇ ਵਕੀਲ ਨੇ ਪਹਿਲਾਂ ਕਿਹਾ ਸੀ, "ਅਸੀਂ ਅਦਾਲਤ ਨੂੰ ਕਿਹਾ ਸੀ ਕਿ ਮਾਮਲੇ ਦੀ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਣੀ ਚਾਹੀਦੀ ਹੈ, ਪਰ ਜੱਜ ਨੇ ਇਨਕਾਰ ਕਰ ਦਿੱਤਾ।"