Saturday, November 23, 2024
 

ਚੰਡੀਗੜ੍ਹ / ਮੋਹਾਲੀ

CM ਪੰਜਾਬ ਨੇ ਸਰਕਾਰੀ ਮੁਲਾਜ਼ਮਾਂ ਨੂੰ ਦਿਤਾ ਤੋਹਫ਼ਾ, DA ਦੀ ਦਰ 'ਚ 11 ਫ਼ੀ ਸਦੀ ਵਾਧਾ

November 01, 2021 07:26 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਹੁਣ DA ਵਿੱਚ 11 ਫ਼ੀ ਸਦੀ ਵਾਧਾ ਕੀਤਾ ਜਾਵੇਗਾ, ਜਿਸ ਕਾਰਨ ਸਰਕਾਰ ਨੂੰ ਹਰ ਮਹੀਨੇ ਕਰੀਬ 440 ਕਰੋੜ ਰੁਪਏ ਦਾ ਵਿੱਤੀ ਬੋਝ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ 14 ਫ਼ੀ ਸਦੀ DA ਦੀ ਮੰਗ ਕੀਤੀ ਜਾ ਰਹੀ ਸੀ ਪਰ ਸਰਕਾਰ ਕੋਲ ਸਮੇਂ ਦੀ ਘਾਟ ਕਾਰਨ ਬਾਕੀ 3 ਫ਼ੀ ਸਦੀ ਦੇਣ ਬਾਰੇ ਫਿਲਹਾਲ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਓਪੀ ਸੋਨੀ, ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਗੁਰਕੀਰਤ ਕੋਟਲੀ ਅਤੇ ਅਰੁਣਾ ਚੌਧਰੀ ਵੀ ਮੌਜੂਦ ਸਨ।

 

Have something to say? Post your comment

Subscribe