Friday, April 04, 2025
 

ਹਰਿਆਣਾ

ਰੋਹਤਕ : ਸਾਬਕਾ ਮੰਤਰੀ ਸਮੇਤ ਕਈ ਭਾਜਪਾ ਆਗੂਆਂ ਨੂੰ ਕਿਸਾਨਾਂ ਨੇ ਬੰਧਕ ਬਣਾਇਆ, ਗੱਡੀਆਂ ਦੀ ਕੱਢੀ ਹਵਾ

November 05, 2021 09:02 PM

ਰੋਹਤਕ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅੰਦੋਲਨ ਲਗਾਤਾਰ ਵਧਦਾ ਜਾ ਰਿਹਾ ਹੈ। ਕਿਸਾਨ ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਦੀ ਮੰਗ ਨੂੰ ਲੈ ਕੇ ਸਰਹੱਦਾਂ 'ਤੇ ਬੈਠੇ ਹਨ। ਇਸ ਅੰਦੋਲਨ ਦਾ ਸਭ ਤੋਂ ਵੱਧ ਅਸਰ ਪੰਜਾਬ, ਹਰਿਆਣਾ ਅਤੇ ਯੂ.ਪੀ. ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਹਰਿਆਣਾ ਰੋਹਤਕ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿਸਾਨਾਂ ਨੇ ਸਾਬਕਾ ਮੰਤਰੀ ਮਨੀਸ਼ ਗਰੋਵਰ ਸਮੇਤ ਕਈ ਆਗੂਆਂ ਨੂੰ ਬੰਧਕ ਬਣਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਗੱਡੀਆਂ ਦੀ ਹਵਾ ਵੀ ਕੱਢ ਦਿੱਤੀ।

ਇਹ ਹੈ ਪੂਰਾ ਮਾਮਲਾ :

ਇਨ੍ਹੀਂ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਦਾਰਨਾਥ ਦੌਰੇ 'ਤੇ ਹਨ ਅਤੇ ਰੋਹਤਕ ਦੇ ਕਿਲੋਈ ਪਿੰਡ ਦੇ ਸ਼ਿਵ ਮੰਦਰ 'ਚ ਸਿਰਫ ਪੀਐੱਮ ਮੋਦੀ ਦਾ ਲਾਈਵ ਪ੍ਰਸਾਰਣ ਰੱਖਿਆ ਗਿਆ ਸੀ। ਜਿੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ, ਸਾਬਕਾ ਸਹਿਕਾਰਤਾ ਮੰਤਰੀ ਮਨੀਸ਼ ਕੁਮਾਰ ਗਰੋਵਰ ਸਮੇਤ ਕਈ ਆਗੂ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਆਗੂਆਂ ਨੂੰ ਬੰਧਕ ਬਣਾ ਲਿਆ।

ਆਗੂਆਂ ਦੀਆਂ ਗੱਡੀਆਂ ਦੀ ਭੰਨਤੋੜ ਕੀਤੀ ਅਤੇ ਮੰਦਰ ਵਿੱਚ ਲੱਗੇ ਟੀਵੀ ਸਕਰੀਨਾਂ ਦੀਆਂ ਤਾਰਾਂ ਵੀ ਕੱਟ ਦਿੱਤੀਆਂ। ਦੱਸ ਦੇਈਏ ਕਿ ਭਾਜਪਾ ਦੇ ਸਾਬਕਾ ਮੰਤਰੀ ਸਮੇਤ ਕਈ ਨੇਤਾ ਪਿਛਲੇ ਕਈ ਘੰਟਿਆਂ ਤੋਂ ਮੰਦਰ 'ਚ ਸਨ। ਮੌਕੇ 'ਤੇ ਭਾਰੀ ਪੁਲਿਸ ਬਲ ਮੌਜੂਦ ਹੋਣ ਦੇ ਬਾਵਜੂਦ ਸਥਿਤੀ ਤਣਾਅਪੂਰਨ ਬਣੀ ਹੋਈ ਸੀ। ਜਾਣਕਾਰੀ ਅਨੁਸਾਰ ਸਥਿਤੀ ਦੀ ਨਾਜ਼ੁਕਤਾ ਨੂੰ ਦੇਖਦੇ ਹੋਏ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਮੌਕੇ 'ਤੇ ਪਹੁੰਚੇ ਅਤੇ ਭਾਜਪਾ ਆਗੂਆਂ ਤੋਂ ਕਿਸਾਨਾਂ ਤੋਂ ਮਾਫ਼ੀ ਮੰਗ ਕੇ ਜਾਨ ਛੁਡਾਈ।

 

Have something to say? Post your comment

 

ਹੋਰ ਹਰਿਆਣਾ ਖ਼ਬਰਾਂ

शिक्षा मंत्री महीपाल ढांडा ने अन्य मंत्रियों के साथ देखी छावा मूवी

ਸੋਨੀਪਤ ਵਿੱਚ ਓਵਰਟੇਕ ਕਰਦੇ ਸਮੇਂ ਬੱਸ ਦੀ ਟਰੱਕ ਨਾਲ ਟੱਕਰ

ਖੇਤੀਬਾੜੀ ਖੇਤਰ 'ਚ ਕੰਮ ਕਰਨ ਵਾਲੇ ਨੌਜੁਆਨਾਂ ਨੂੰ ਭੇਜਿਆ ਜਾਵੇਗਾ ਇਜਰਾਇਲ

ਹਰਿਆਣਾ ਦੇ ਬਹਾਦਰਗੜ੍ਹ ਵਿੱਚ ਇੱਕ ਘਰ ਵਿੱਚ ਧਮਾਕਾ, ਇੱਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਹਰਿਆਣਾ ਵਿਧਾਨਸਭਾ ਵਿਚ ਬਜਟ ਸੈਸ਼ਨ ਦੌਰਾਨ ਅੱਜ 6 ਬਿੱਲ ਪਾਸ ਕੀਤੇ ਗਏ

ਵਿਧਾਨਸਭਾ ਸਪੀਕਰ ਹਰਵਿੰਦਰ ਕਲਿਆਣ ਨੇ ਸੁਨੀਤਾ ਵਿਲਿਅਮਸ ਨੂੰ ਭੇਜੀ ਵਧਾਈ

ਵਿਧਾਇਕ ਆਦਰਸ਼ ਗ੍ਰਾਮ ਯੋਜਨਾ ਤਹਿਤ 25 ਵਿਧਾਇਕਾਂ ਨੂੰ 1-1 ਕਰੋੜ ਰੁਪਏ ਦੀ ਰਕਮ ਕੀਤੀ ਜਾਰੀ - ਮੁੱਖ ਮੰਤਰੀ

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ 36000 ਯੋਗ ਪਰਿਵਾਰਾਂ ਦੇ ਖਾਤਿਆਂ ਵਿਚ 151 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਕੀਤੀ ਜਾਰੀ

ਮੰਤਰੀ ਅਨਿਲ ਵਿਜ ਨੇ ਸੁਨੀਤਾ ਵਿਲਿਅਮਸ ਦੀ ਸਕੁਸ਼ਲ ਵਾਪਸੀ 'ਤੇ ਖੁਸ਼ੀ ਪ੍ਰਗਟਾਈ

ਉਤਰਾਖੰਡ ਸਰਕਾਰ ਹਰਿਆਣਾ ਦੇ ਗੰਨਾ ਕਿਸਾਨਾਂ ਦਾ 34 ਕਰੋੜ ਰੁਪਏ ਦਾ ਕਰੇ ਭੁਗਤਾਨ - ਨਾਇਬ ਸਿੰਘ ਸੈਣੀ

 
 
 
 
Subscribe