ਕਿਹਾ- ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਗ੍ਰਹਿ ਵਿਭਾਗ ਵੱਲੋਂ 11 ਅਕਤੂਬਰ 2021 ਨੂੰ ਜਾਰੀ ਕੀਤੇ ਇਸ ਨੋਟੀਫਿਕੇਸ਼ਨ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਮਜ਼ਬੂਤ ਹੈ। ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦੀ ਕੋਈ ਲੋੜ ਨਹੀਂ ਸੀ।