ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਉਸ ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-18 ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਦਰਅਸਲ ਖਹਿਰਾ ਨੂੰ ਆਪਣਾ ਬਿਆਨ ਦਰਜ ਕਰਵਾਉਣ ਲਈ ਈਡੀ ਦਫ਼ਤਰ ਬੁਲਾਇਆ ਗਿਆ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਈਡੀ ਕਈ ਵਾਰ ਉਨ੍ਹਾਂ ਦੇ ਘਰ ਛਾਪੇਮਾਰੀ ਕਰ ਚੁੱਕੀ ਹੈ। ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਝੂਠਾ ਫਸਾਇਆ ਜਾ ਰਿਹਾ ਹੈ। ਉਸ ਦੀ ਕਿਸੇ ਵੀ ਤਰ੍ਹਾਂ ਦੀ ਮਨੀ ਲਾਂਡਰਿੰਗ ਵਿੱਚ ਕੋਈ ਭੂਮਿਕਾ ਨਹੀਂ ਹੈ।