ਚੰਡੀਗੜ੍ਹ : ਮੁੱਖ ਮੰਤਰੀ ਨੇ ਜਦੋਂ ਅੱਜ ਵਿਧਾਨ ਸਭਾ ਵਿਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ਤੇ ਅਪਣਾ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲ ਆਮ ਆਦਮੀ ਮਿਲ ਗਿਆ ਹੈ, ਉਹਨਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਕਿ ਜੇਕਰ ਉਹ ਵੀ ਸਮਝਦੇ ਨੇ ਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਮਿਲ ਗਿਆ ਹੈ ਤਾਂ ਇਸ ਦੀ ਤਾਈਦ ਕਰ ਦੇਵੋ।
ਇਸ ਤੋਂ ਬਾਅਦ ਆਮ ਆਦਮੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਉੱਠੇ ਅਤੇ ਪੂਰੇ ਸਦਨ ਵਿਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿਚ ਪੰਜਾਬ ਨੂੰ ਅਸਲ ਆਮ ਆਦਮੀ ਮੁੱਖ ਮੰਤਰੀ ਮਿਲ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਸਿਰਫ਼ ਨਾਮ ਦੀ ਹੀ ਆਮ ਆਦਮੀ ਦੀ ਪਾਰਟੀ ਹੈ। ਇਸ ਉਪਰੰਤ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਜੱਫ਼ੀ ਪਾ ਕੇ ਲੋਕ ਪੱਖੀ ਫੈਸਲਿਆ ਦੀ ਵਧਾਈ ਵੀ ਦਿੱਤੀ।