ਕੁਲਗਾਮ : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ ਕੁਲਗਾਮ ਦੇ ਚਾਵਲਗਾਮ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਗੁਪਤ ਸੂਚਨਾ ਮਿਲਣ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਦਸਤਿਆਂ ਨੇ ਉੱਥੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਨੇ ਕਿਹਾ ਕਿ ਜਦੋਂ ਸੁਰੱਖਿਆ ਦਸਤਿਆਂ ਨੇ ਇਲਾਕੇ ਵਿਚ ਤਲਾਸ਼ੀ ਲੈ ਰਹੇ ਸਨ, ਤਾਂ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਬਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ। ਉਸ ਦੀ ਪਹਿਚਾਣ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮੁਹਿੰਮ ਅਜੇ ਜਾਰੀ ਹੈ।
ਜਾਣਕਾਰੀ ਮੁਤਾਬਕ ਚਾਵਲਗਾਮ ’ਚ ਸੁਰੱਖਿਆ ਦਸਤਿਆਂ ਨੇ 2-3 ਅੱਤਵਾਦੀਆਂ ਨੂੰ ਘੇਰ ਰੱਖਿਆ ਹੈ ਅਤੇ ਗੋਲੀਬਾਰੀ ਜਾਰੀ ਹੈ। ਘਾਟੀ ’ਚ ਲਗਾਤਾਰ ਸਾਹਮਣੇ ਆ ਰਹੀਆਂ ਅੱਤਵਾਦੀ ਹਮਲਿਆਂ ਵਿਚਾਲੇ ਸੁਰੱਖਿਆ ਦਸਤਿਆਂ ਹਾਈ ਅਲਰਟ ’ਤੇ ਹੈ।