ਲੁਧਿਆਣਾ : ਅੱਜ ਸ਼ਾਮ ਸ਼ਹਿਰ ਦੇ ਨਿਗਮ ਦਫ਼ਤਰ ਦੇ ਬਾਹਰ ਪਾਰਕ ਵਿੱਚ ਇੱਕ ਰਾਕੇਟ ਕਿਸਮ ਦਾ ਬੰਬ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਦਫ਼ਤਰ ਦੇ ਨਾਲ ਲੱਗਦੇ ਪਾਰਕ ਵਿੱਚ ਬੰਬ ਮਿਲਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਬੰਬ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਦਾ ਜਾਇਜ਼ਾ ਲਿਆ।
ਪੁਲਿਸ ਨੇ ਤੁਰੰਤ ਪਾਰਕ ਵਿੱਚ ਪਹੁੰਚ ਕੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਪਾਰਕ ਨੂੰ ਚਾਰੋਂ ਪਾਸਿਓਂ ਸੀਲ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ 'ਤੇ ਪੁੱਜੇ ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਨੇ ਪੀ.ਸੀ.ਆਰ. ਦੇ ਮਾਧਿਅਮ ਰਹੀ ਦੱਸਿਆ ਗਿਆ ਸੀ ਕਿ ਨਗਰ ਨਿਗਮ ਦਫ਼ਤਰ ਦੇ ਬਾਹਰ ਪਾਰਕ ਵਿੱਚ ਇੱਕ ਰਾਕੇਟ ਕਿਸਮ ਦਾ ਬੰਬ ਮਿਲਿਆ ਹੈ।
ਜਿਸ ਤੋਂ ਬਾਅਦ ਉਨ੍ਹਾਂ ਤੁਰੰਤ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਪਾਰਕ 'ਚੋਂ ਬਾਹਰ ਕੱਢਿਆ ਅਤੇ ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕਰ ਦਿੱਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਵਾਰਦਾਤ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਗਈ ਹੋ ਸਕਦੀ ਹੈ। ਪੁਲਿਸ ਨੇ ਆਸਪਾਸ ਦੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।