Friday, November 22, 2024
 

ਸਿਆਸੀ

ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਤੰਜ਼, 'ਸਰਕਾਰ ਦੇਸ਼ ਦੀ ਰੱਖਿਆ ਕਰਨ 'ਚ ਅਸਮਰੱਥ'

November 13, 2021 09:15 PM

ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਮਣੀਪੁਰ 'ਚ ਅਸਾਮ ਰਾਈਫਲਜ਼ ਦੇ ਕਾਫਲੇ 'ਤੇ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਘਟਨਾ ਇਕ ਵਾਰ ਫਿਰ ਸਾਬਤ ਕਰ ਗਈ ਹੈ ਕਿ ਮੋਦੀ ਦੇਸ਼ ਦੀ ਰਾਖੀ ਕਰਨ ਵਿਚ ਅਸਮਰੱਥ ਹਨ। ਉਨ੍ਹਾਂ ਨੇ ਹਮਲੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਵੀ ਹਮਦਰਦੀ ਪ੍ਰਗਟ ਕੀਤੀ ਹੈ।

ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਇਕ ਟਵੀਟ ਕਰ ਕੇ ਕਿਹਾ, "ਮਣੀਪੁਰ ਵਿਚ ਫੌਜ ਦੇ ਕਾਫਲੇ 'ਤੇ ਅਤਿਵਾਦੀ ਹਮਲਾ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਦੇਸ਼ ਦੀ ਰੱਖਿਆ ਕਰਨ ਦੇ ਸਮਰੱਥ ਨਹੀਂ ਹੈ। ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ। ਰਾਸ਼ਟਰ ਤੁਹਾਡੀ ਕੁਰਬਾਨੀ ਨੂੰ ਯਾਦ ਰੱਖੇਗਾ।"
ਦੱਸ ਦਈਏ ਕਿ ਅਸ਼ੋਕ ਗਹਿਲੋਤ ਅਤੇ ਜੈਰਾਮ ਰਮੇਸ਼ ਸਮੇਤ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਅਤੇ ਇਸ ਦੇ ਪਿੱਛੇ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਰਾਜਸਥਾਨ ਦੇ ਮੁੱਖ ਮੰਤਰੀ ਗਹਿਲੋਤ ਨੇ ਟਵਿੱਟਰ 'ਤੇ ਕਿਹਾ, "ਮਣੀਪੁਰ ਦੇ ਚੁਰਾਚੰਦਪੁਰ ਵਿਖੇ ਅਸਾਮ ਰਾਈਫਲਜ਼ ਦੇ ਕਾਫਲੇ 'ਤੇ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸ ਵਿਚ ਪੰਜ ਬਹਾਦਰ ਜਵਾਨਾਂ ਅਤੇ ਪਰਿਵਾਰਕ ਦੇ ਦੋ ਮੈਂਬਰਾਂ ਦੀ ਜਾਨ ਚਲੀ ਗਈ ਸੀ। ਮੈਂ ਉਨ੍ਹਾਂ ਦੀ ਸ਼ਹਾਦਤ ਅਤੇ ਦੁਖੀ ਪਰਿਵਾਰਾਂ ਨੂੰ ਸਲਾਮ ਕਰਦਾ ਹਾਂ।" ਤੁਹਾਡੇ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।"

 

Have something to say? Post your comment

 

ਹੋਰ ਸਿਆਸੀ ਖ਼ਬਰਾਂ

 
 
 
 
Subscribe