Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਮਹਾਰਾਸ਼ਟਰ : ਪੁਲਿਸ ਦੀ ਸੀ-60 ਯੂਨਿਟ ਨਾਲ ਮੁਕਾਬਲੇ ਵਿੱਚ ਮਾਰੇ ਗਏ 26 ਨਕਸਲੀ

November 13, 2021 09:43 PM

ਗੜ੍ਹਚਿਰੌਲੀ : ਮਹਾਰਾਸ਼ਟਰ ਦੇ ਗੜ੍ਹਚਿਰੌਲੀ ਵਿੱਚ ਪੁਲਿਸ ਦੀ ਸੀ-60 ਯੂਨਿਟ ਨਾਲ ਮੁਕਾਬਲੇ ਵਿੱਚ 26 ਨਕਸਲੀ ਮਾਰੇ ਗਏ। ਮਹਾਰਾਸ਼ਟਰ ਦੇ ਨਕਸਲ ਪ੍ਰਭਾਵਿਤ ਗੜ੍ਹਚਿਰੌਲੀ ਜ਼ਿਲ੍ਹੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਹਾਰਾਸ਼ਟਰ ਪੁਲਿਸ ਦੀ ਸੀ-60 ਯੂਨਿਟ ਨੇ ਗਿਆਰਾਪੱਟੀ ਦੇ ਜੰਗਲ ਵਿੱਚ ਇੱਕ ਮੁਕਾਬਲੇ ਵਿੱਚ 26 ਨਕਸਲੀਆਂ ਨੂੰ ਮਾਰ ਦਿੱਤਾ ਹੈ। ਮੁਕਾਬਲੇ 'ਚ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਗੜ੍ਹਚਿਰੌਲੀ ਦੇ ਐਸਪੀ ਅੰਕਿਤ ਗੋਇਲ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਮਹਾਰਾਸ਼ਟਰ-ਛੱਤੀਸਗੜ੍ਹ ਦੀ ਸਰਹੱਦ 'ਤੇ ਸਥਿਤ ਇਹ ਹਾਦਸਾ ਸਥਾਨ ਮੁੰਬਈ ਤੋਂ 900 ਕਿਲੋਮੀਟਰ ਦੂਰ ਹੈ। ਐੱਸਪੀ ਅੰਕਿਤ ਗੋਇਲ ਨੇ ਕਿਹਾ, ''ਅਸੀਂ ਹੁਣ ਤੱਕ ਜੰਗਲ 'ਚੋਂ 26 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ।'' ਮਾਰੇ ਗਏ ਨਕਸਲੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਮਾਰੇ ਗਏ ਅੱਤਵਾਦੀਆਂ 'ਚ ਉਨ੍ਹਾਂ ਦਾ ਚੋਟੀ ਦਾ ਕਮਾਂਡਰ ਵੀ ਸ਼ਾਮਲ ਹੈ।

ਇਹ ਮੁਕਾਬਲਾ ਗਿਆਰਾਪੱਟੀ ਦੇ ਜੰਗਲੀ ਖੇਤਰ 'ਚ ਸਥਿਤ ਧਨੌਰਾ 'ਚ ਉਸ ਸਮੇਂ ਹੋਇਆ, ਜਦੋਂ ਪੁਲਸ ਟੀਮ ਤਲਾਸ਼ੀ ਮੁਹਿੰਮ ਚਲਾ ਰਹੀ ਸੀ। ਉਨ੍ਹਾਂ ਦੱਸਿਆ ਕਿ ਕਮਾਂਡੋਜ਼ ਨੂੰ ਦੇਖ ਕੇ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਉਹ ਜੰਗਲ ਵੱਲ ਭੱਜ ਗਏ।

ਅਧਿਕਾਰੀ ਨੇ ਦੱਸਿਆ ਕਿ ਮੁਕਾਬਲਾ ਸਵੇਰੇ ਮਾਰਦਿਨਟੋਲਾ ਪਿੰਡ ਨੇੜੇ ਸ਼ੁਰੂ ਹੋਇਆ। ਤਿੰਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਨੂੰ ਇਲਾਜ ਲਈ ਹਵਾਈ ਜਹਾਜ਼ ਰਾਹੀਂ ਨਾਗਪੁਰ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਦੀ ਕਮਾਂਡੋ ਟੀਮ ਨੂੰ ਸੂਚਨਾ ਮਿਲੀ ਸੀ ਕਿ ਛੱਤੀਸਗੜ੍ਹ ਦੇ ਜੰਗਲਾਂ ਵਿੱਚੋਂ ਕੁਝ ਨਕਸਲੀ ਗੜ੍ਹਚਿਰੌਲੀ ਵੱਲ ਜਾ ਰਹੇ ਹਨ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ।

 

Have something to say? Post your comment

Subscribe