ਪਠਾਨਕੋਟ : ਸ਼ਹਿਰ ਦੇ ਮਿਲਟਰੀ ਖੇਤਰ ਤ੍ਰਿਵੇਣੀ ਗੇਟ 'ਤੇ ਬੀਤੀ ਰਾਤ ਕਰੀਬ ਇਕ ਵਜੇ ਅਣਪਛਾਤੇ ਬਾਈਕ ਸਵਾਰਾਂ ਨੇ ਗ੍ਰੇਨੇਡ ਨਾਲ ਹਮਲਾ ਕਰ ਦਿਤਾ। ਮਾਮਲੇ 'ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਫਿਲਹਾਲ ਪੁਲਿਸ ਨੇ ਪੂਰੇ ਜ਼ਿਲ੍ਹੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਐੱਸਐੱਸਪੀ ਪਠਾਨਕੋਟ ਸੁਰਿੰਦਰ ਲਾਂਬਾ ਸਮੇਤ ਸਾਰੇ ਉੱਚ ਪੁਲੀਸ ਅਧਿਕਾਰੀ ਮੌਕੇ ’ਤੇ ਮੌਜੂਦ ਹਨ। ਮਿਲਟਰੀ ਏਰੀਏ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਸੁਰਾਗ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰਾਂ ਨੇ ਐਤਵਾਰ ਰਾਤ 1 ਵਜੇ ਪਠਾਨਕੋਟ ਦੇ ਕਾਠਵਾਲਾ ਪੁਲ ਤੋਂ ਧੀਰਾ ਨੂੰ ਜਾਂਦੇ ਫ਼ੌਜ ਦੇ ਤ੍ਰਿਵੇਣੀ ਗੇਟ 'ਤੇ ਗ੍ਰੇਨੇਡ ਸੁੱਟਿਆ। ਜਿਸ ਕਾਰਨ ਜ਼ੋਰਦਾਰ ਧਮਾਕਾ ਹੋਇਆ। ਹਾਲਾਂਕਿ ਗੇਟ 'ਤੇ ਡਿਊਟੀ 'ਤੇ ਤਾਇਨਾਤ ਜਵਾਨ ਕੁਝ ਦੂਰੀ 'ਤੇ ਸਨ। ਇਸ ਲਈ ਕਿਸੇ ਨੂੰ ਸੱਟ ਨਹੀਂ ਲੱਗੀ। ਇੱਥੋਂ ਤੱਕ ਕਿ ਫ਼ੌਜੀ ਅਧਿਕਾਰੀ ਵੀ ਇਹ ਨਹੀਂ ਦੱਸ ਸਕੇ ਹਨ ਕਿ ਗ੍ਰੇਨੇਡ ਸੁੱਟਣ ਵਾਲੇ ਬਾਈਕ ਸਵਾਰ ਕਿੱਥੋਂ ਆਏ ਅਤੇ ਕਿੱਥੇ ਗਏ।
ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। SSP ਨੇ ਖੁਦ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਆਸਪਾਸ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਨਾਕਿਆਂ ’ਤੇ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਦੇਰ ਰਾਤ ਕੁਝ ਲੋਕ ਮੋਟਰ ਸਾਈਕਲਾਂ 'ਤੇ ਸਵਾਰ ਹੋ ਕੇ ਆਏ ਅਤੇ ਫ਼ੌਜ ਦੇ ਤ੍ਰਿਵੇਣੀ ਗੇਟ ਦੇ ਗੇਟ 'ਤੇ ਗ੍ਰੇਨੇਡ ਸੁੱਟਿਆ। ਬਾਈਕ 'ਤੇ ਕਿੰਨੇ ਲੋਕ ਸਵਾਰ ਸਨ, ਉਹ ਕਿੱਥੋਂ ਆਏ, ਕਿੱਥੇ ਗਏ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ। ਫ਼ੌਜ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਦੇ ਆਧਾਰ 'ਤੇ ਅੱਗੇ ਦੀ ਜਾਂਚ ਕੀਤੀ ਜਾਵੇਗੀ। ਸਾਰੇ ਪੁਆਇੰਟਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।