ਚੰਡੀਗੜ੍ਹ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਬਿਜਲੀ ਯੂਨਿਟ ਦੀ ਕਟੌਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨਿਯਮ 1 ਨਵੰਬਰ ਤੋਂ ਲਾਗੂ ਹੋਣਗੇ। ਦੱਸ ਦਈਏ ਕਿ ਜਿਨ੍ਹਾਂ ਲੋਕਾਂ ਦੇ ਬਿਜਲੀ ਦੇ ਬਿੱਲ ਆਏ ਹਨ, ਉਨ੍ਹਾਂ ਦੇ ਬਿੱਲ ਕੱਟੇ ਜਾਣਗੇ ਅਤੇ ਉਨ੍ਹਾਂ ਨੂੰ 3 ਰੁਪਏ ਘੱਟ ਰੇਟ 'ਤੇ ਬਿਜਲੀ ਮਿਲੇਗੀ।
👉 ਸੁਖਪਾਲ ਸਿੰਘ ਖਹਿਰਾ ਦੇ ਘਰ ਪਹੁੰਚੇ CM ਚਰਨਜੀਤ ਚੰਨੀ
ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਬਿਜਲੀ ਘੱਟ ਕਰਨ ਦਾ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇਗੀ। ਅੱਜ ਇਹ ਨਿਯਮ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਨੋਟੀਫਿਕੇਸ਼ਨ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ।