ਨਵੀਂ ਦਿੱਲੀ : ਪੂਰਬੀ ਦਿੱਲੀ ਹਲਕੇ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ ਦੱਸ ਦੇਈਏ ਕਿ ਗੌਤਮ ਗੰਭੀਰ ਵਲੋਂ ਦਿੱਲੀ ਪੁਲਿਸ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਸ ਨੂੰ 'ISIS ਕਸ਼ਮੀਰ' ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਡੀ.ਸੀ.ਪੀ. ਸੈਂਟਰਲ ਸ਼ਵੇਤਾ ਚੌਹਾਨ ਦਾ ਕਹਿਣਾ ਹੈ ਕਿ ਜਾਂਚ ਚੱਲ ਰਹੀ ਹੈ। ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।