ਮੋਰਿੰਡਾ : ਮੋਰਿੰਡਾ ਫੇਰੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਕੁਝ ਬੱਚਿਆਂ ਨੂੰ ਹੈਲੀਕਾਪਟਰ ਦੇ ਨੇੜੇ ਖੇਡਦੇ ਦੇਖਿਆ। ਉਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਉਹਨਾਂ ਨੂੰ ਹੈਲੀਕਾਪਟਰ ‘ਚ ਬਿਠਾ ਕੇ ਝੂਟੇ ਦਿੱਤੇ । ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਉਹ ਉਪਰਾਲਾ ਕੀਤਾ ਜਿਹੜਾ ਸ਼ਾਇਦ ਹੀ ਕਿਸੇ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਹੋਵੇ।
ਇਸ ਬਾਰੇ ਮੁੱਖ ਮੰਤਰੀ ਚੰਨੀ ਨੇ ਆਪਣੇ ਫੇਸਬੁੱਕ ਪੇਜ਼ ਅਤੇ ਟਵਿੱਟਰ ‘ਤੇ ਸਾਂਝਾ ਕਰਦਿਆਂ ਕਿਹਾ ਕਿ ਜਦੋਂ ਅਸੀਂ ਛੋਟੇ ਹੁੰਦੇ ਅਸਮਾਨ ਵਿੱਚ ਉਡਦੇ ਉੱਡਣ ਖਟੋਲਿਆਂ ਨੂੰ ਵੇਖ ਕੇ ਸੋਚਦੇ ਹੁੰਦੇ ਸੀ ਕਿ ਸਾਨੂੰ ਵੀ ਕਦੇ ਝੂਟੇ ਲੈਣ ਦਾ ਮੌਕਾ ਮਿਲੂ।
ਇਸੇ ਗੱਲ ਨੂੰ ਯਾਦ ਕਰਦਿਆਂ, ਮੈਂ ਪਿੰਡਾਂ ਦੇ ਕੁਝ ਬੱਚਿਆਂ ਨਾਲ ਹੈਲੀਕਾਪਟਰ ਵਿੱਚ ਉਡਾਣ ਭਰੀ ਅਤੇ ਉਨ੍ਹਾਂ ਦਾ ਸੁਪਨਾ ਪੂਰਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਬੱਚਿਆਂ ਨਾਲ ਗੱਲਬਾਤ ਕਰਦਿਆਂ ਮੈਂ ਮਹਿਸੂਸ ਕੀਤਾ ਕਿ ਪੰਜਾਬ ਵਿੱਚ ਹੁਨਰ ਦੀ ਕੋਈ ਕਮੀ ਨਹੀਂ ਹੈ, ਪਰ ਇਨ੍ਹਾਂ ਬੱਚਿਆਂ ਨੂੰ ਸਹੀ ਸੇਧ ਦੇਣ ਦੀ ਲੋੜ ਹੈ। ਮੈਂ ਪੰਜਾਬ ਦੇ ਸਾਰੇ ਬੱਚਿਆਂ ਨਾਲ ਵਾਅਦਾ ਕਰਦਾ ਹਾਂ ਕਿ ਮੈਂ ਉਨ੍ਹਾਂ ਦਾ ਉੱਜਵਲ ਭਵਿੱਖ ਬਣਾਉਣ ਲਈ ਹਰ ਹੀਲਾ ਕਰਦਾ ਰਹਾਂਗਾ।