ਚੰਡੀਗੜ੍ਹ : ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਨੂੰ ਅੱਜ ਪਟਿਆਲਾ ਜੇਲ੍ਹ ਤੋਂ ਲਿਆਂਦਾ ਜਾਵੇਗਾ। ਖਹਿਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਅਦਾਲਤ ਤੋਂ 7 ਦਿਨ ਦਾ ਰਿਮਾਂਡ ਲੈ ਕੇ ਈਡੀ ਨੇ ਉਸ ਤੋਂ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।
ਵੀਰਵਾਰ ਨੂੰ ਹੋਣ ਵਾਲੀ ਸੁਣਵਾਈ 'ਚ ਖਹਿਰਾ ਪੱਖ ਦੀ ਤਰਫੋਂ ਜ਼ਮਾਨਤ ਦੀ ਮੰਗ ਕੀਤੀ ਜਾਵੇਗੀ। ਹਾਲਾਂਕਿ ਈਡੀ ਲਗਾਤਾਰ ਖਹਿਰਾ ਦੀ ਹਿਰਾਸਤ ਦੀ ਮੰਗ ਕਰ ਰਹੀ ਹੈ। ਵਿਧਾਇਕ ਹੁੰਦਿਆਂ ਖਹਿਰਾ ਆਮ ਆਦਮੀ ਪਾਰਟੀ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ।