Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਡਾ. ਮਨਮੋਹਨ ਸਿੰਘ ਦੇ ਜਨਮਦਿਨ 'ਤੇ ਕੈਪਟਨ ਨੇ ਦਿੱਤੀ ਵਧਾਈ

September 26, 2019 10:33 AM

ਚੰਡੀਗੜ੍ਹ : ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਸਫਲਤਾਪੂਰਵਕ ਨਿਭਾਉਣ ਅਤੇ ਸਿਖਰਾਂ ਨੂੰ ਛੂਹਣ ਵਾਲੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਡਾ. ਮਨਮੋਹਨ ਸਿੰਘ ਜੀ ਇਸ ਗੱਲ ਦੀ ਜਿਊਂਦੀ ਜਾਗਦੀ ਮਿਸਾਲ ਹਨ ਕਿ ਆਪ ਚਾਹੇ ਘੱਟ ਬੋਲੇ ਪਰ ਤੁਹਾਡਾ ਕੰਮ ਇੰਨਾ ਸ਼ਾਨਦਾਰ ਹੋਣਾ ਚਾਹੀਦਾ ਹੈ ਕਿ ਲੋਕ ਤੁਹਾਡੇ ਕੰਮ ਨੂੰ ਯਾਦ ਰੱਖਣ, ਤੁਹਾਡਾ ਕੰਮ ਬੋਲੇ। ਕੈਪਟਨ ਨੇ ਕਿਹਾ ਕਿ ਭਾਰਤ 'ਚ ਆਰਥਿਕ ਸੁਧਾਰਾਂ ਬਾਰੇ ਘੜੀ ਗਈ ਨੀਤੀ 'ਚ ਡਾ. ਮਨਮੋਹਨ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਅੱਜ ਉਨ੍ਹਾਂ ਦੀ ਇਸ ਨੀਤੀ ਨੂੰ ਸਮੁੱਚੇ ਵਿਸ਼ਵ ਵਲੋਂ ਸਲਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦੇ ਹਨ ਅਤੇ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਡਾ. ਮਨਮੋਹਨ ਸਿੰਘ ਦਾ ਸਾਥ ਨਸੀਬ ਹੋਇਆ।

 

Readers' Comments

komal singh 9/26/2019 12:51:59 AM

good

Have something to say? Post your comment

Subscribe