Friday, November 22, 2024
 

ਪੰਜਾਬ

ਵੋਟਰਾਂ ਨੂੰ ਵੋਟਿੰਗ ਮਸ਼ੀਨ ਅਤੇ ਵੀਵੀਪੈਟ ਦੀ ਵਰਤੋਂ ਬਾਰੇ ਕੀਤਾ ਜਾਗਰੂਕ

December 06, 2021 08:56 PM

ਅੱਜ ਭੰਡਾਰੀ ਮੁਹੱਲਾ ਇਲਾਕੇ ਦੇ ਲੋਕਾਂ ਨੂੰ ਈ.ਵੀ.ਐੱਮ. ਤੇ ਵੀਵੀਪੈਟ ਦੀ ਜਾਣਕਾਰੀ ਦਿੱਤੀ

ਬਟਾਲਾ : ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਧਿਕਾਰੀ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ 2022 ਨੂੰ ਮੁੱਖ ਰੱਖਦੇ ਹੋਏ ਵੋਟਰਾਂ/ਨਾਗਰਿਕਾਂ ਨੂੰ ਵੋਟਿੰਗ ਮਸ਼ੀਨਾਂ ਅਤੇ ਵੀਵੀਪੈਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸੈਕਟਰ ਅਫ਼ਸਰ ਪ੍ਰੋਫੈਸਰ ਜਸਬੀਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਗਰੂਕਤਾ ਵੈਨ ਨੇ ਅੱਜ ਬਟਾਲਾ ਸ਼ਹਿਰ ਦੇ ਭੰਡਾਰੀ ਮੁਹੱਲਾ ਇਲਾਕੇ ਦੇ ਵੋਟਰਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਬਾਰੇ ਦੱਸਿਆ।

ਸੈਕਟਰ ਅਫ਼ਸਰ ਪ੍ਰੋਫੈਸਰ ਜਸਬੀਰ ਸਿੰਘ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨਾਂ ਦੱਸਿਆ ਕਿ ਜਾਗਰੂਕਤਾ ਵੈਨ ਵਿੱਚ ਲੋਕਾਂ ਨੂੰ ਦਿਖਾਉਣ ਲਈ ਵੋਟਰ ਵੈਰੀਫਾਈਏਬਲ ਪੇਪਰ ਆਡਿਟ (ਵੀ.ਵੀ.ਪੀ.ਏ.ਟੀ), ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਨਾਲ ਜੁੜੀ ਇਕ ਮਸ਼ੀਨ ਰੱਖੀ ਗਈ ਹੈ, ਜਿਸ ਦੇ ਰਾਹੀਂ ਵੋਟਰਾਂ ਨੂੰ ਆਪਣੀ ਵੋਟ ਤਸਦੀਕ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਵੀਵੀਪੈਟ ਮਸ਼ੀਨ ਰਾਹੀਂ ਵੋਟਰਾਂ ਲਗਭਗ 7 ਸੈਕਿੰਡ ਲਈ ਉਸ ਉਮੀਦਵਾਰ ਦਾ ਲੜੀ ਨੰਬਰ, ਨਾਂ ਅਤੇ ਚੋਣ ਨਿਸ਼ਾਨ ਦਿਖਾਈ ਦਿੰਦਾ ਹੈ, ਜਿਸਨੂੰ ਉਨਾਂ ਵੋਟ ਪਾਈ ਹੁੰਦੀ ਹੈ। ਜਸਬੀਰ ਸਿੰਘ ਨੇ ਕਿਹਾ ਕਿ ਵੋਟਰ ਨੂੰ ਵੋਟ ਪਾਉਣ ਲਈ ਈ.ਵੀ.ਐਮ ਦੇ ਬੈਲਟ ਯੂਨਿਟ ’ਤੇ ਨੀਲਾ ਬਟਨ ਦਬਾਉਣ ਦੇ ਨਾਲ ਹੀ ਵੀ.ਵੀ.ਪੀ.ਏ.ਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੌਰਾਨ ਵੋਟਰ ਖੁਦ ਈ.ਵੀ.ਐੱਮ. ਅਤੇ ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕਰਕੇ ਦੇਖ ਰਹੇ ਹਨ ਅਤੇ ਜੇਕਰ ਇਨ੍ਹਾਂ ਮਸ਼ੀਨਾਂ ਸਬੰਧੀ ਵੋਟਰਾਂ ਦਾ ਕੋਈ ਸੁਆਲ ਜਾਂ ਤੌਖਲਾ ਹੁੰਦਾ ਹੈ ਤਾਂ ਉਸਨੂੰ ਦੂਰ ਕੀਤਾ ਜਾਂਦਾ ਹੈ।

ਇਸੇ ਦੌਰਾਨ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀ-ਕਮ-ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਦੱਸਿਆ ਕਿ 1 ਦਸੰਬਰ ਤੋਂ ਬਟਾਲਾ ਵਿਧਾਨ ਸਭਾ ਹਲਕੇ ਵਿੱਚ ਇਹ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਵੋਟਰਾਂ ਤੱਕ ਸਿੱਧੀ ਪਹੁੰਚ ਕਰਕੇ ਉਨਾਂ ਨੂੰ ਈ.ਵੀ.ਐੱਮ. ਅਤੇ ਵੀਵੀਪੈਟ ਬਾਰੇ ਦੱਸਿਆ ਜਾ ਸਕੇ। ਉਨਾਂ ਦੱਸਿਆ ਕਿ ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਉੱਪਰ ਈ.ਵੀ.ਐੱਮ. ਅਤੇ ਵੀਵੀਪੈਟ ਨੂੰ ਦਿਖਾਇਆ ਜਾ ਰਿਹਾ ਹੈ ਅਤੇ ਨਾਲ ਹੀ ਪ੍ਰੈਕਟੀਕਲੀ ਇਸਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜਾਗਰੂਕਤਾ ਮਹਿੰਮਤ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਹਰ ਪੋਲਿੰਗ ਬੂਥ ਤੱਕ ਪਹੁੰਚ ਕੀਤੀ ਜਾਵੇਗੀ। 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe