Friday, November 22, 2024
 

ਪੰਜਾਬ

Big Breaking : ਸਹੋਤਾ ਦੀ ਜਗ੍ਹਾ ਚਟੋਪਾਧਿਆਏ ਪੰਜਾਬ ਦੇ ਨਵੇਂ ਕਾਰਜਕਾਰੀ DGP ਨਿਯੁਕਤ

December 17, 2021 07:05 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵੀਰਵਾਰ ਦੇਰ ਰਾਤ ਨੂੰ ਮੌਜੂਦਾ ਕਾਰਜਕਾਰੀ DGP ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਬਦਲ ਦਿੱਤਾ ਹੈ ਅਤੇ ਉਨ੍ਹਾਂ ਦੀ ਜਗ੍ਹਾ ਸਿਧਾਰਥ ਚਟੋਪਾਧਿਆਏ ਨੂੰ ਕਾਰਜਕਾਰੀ ਡੀਜੀਪੀ ਨਿਯੁਕਤ ਕਰ ਦਿੱਤਾ ਹੈ।

ਦਸ ਦੇਈਏ ਕਿ ਇਹ ਫ਼ੈਸਲਾ ਉਦੋਂ ਲਿਆ ਗਿਆ ਹੈ ਜਦੋਂ ਚਾਰ ਦਿਨ ਬਾਅਦ ਕੇਂਦਰੀ ਲੋਕ ਸੇਵਾ ਸੰਘ (UPSE) ਨੇ ਪੰਜਾਬ ਦਾ ਸਥਾਈ ਡੀਜੀਪੀ ਲਗਾਉਣ ਲਈ ਇੰਪੈਲਨਮੈਂਟ ਕਮੇਟੀ ਦੀ ਮੀਟਿੰਗ ਬੁਲਾਈ ਹੈ। ਚਟੋਪਾਧਿਆਏ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਸੰਦ ਹਨ। ਉਹ ਲਗਾਤਾਰ ਉਨ੍ਹਾਂ ਦੀ ਪੈਰਵੀ ਕਰਦੇ ਰਹੇ ਹਨ। ਦੱਸਣਯੋਗ ਹੈ ਕਿ ਸਹੋਤਾ ਨੂੰ ਡੀਜੀਪੀ ਨਿਯੁਕਤ ਕਰਨ ’ਤੇ ਸਿੱਧੂ ਨੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਤਕ ਦੇ ਦਿੱਤਾ ਸੀ।

ਇਸ ਨਿਯੁਕਤੀ ਤੋਂ ਬਾਅਦ ਡਰੱਗਜ਼ ਅਤੇ ਬੇਅਦਬੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਹੋਣ ਦੀ ਉਮੀਦ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਐੱਸਕੇ ਅਸਥਾਨਾ ਦਾ ਪੱਤਰ ਲੀਕ ਹੋਣ ਅਤੇ ਮੁੱਖ ਮੰਤਰੀ ਦੇ ਇਸ ਮਾਮਲੇ ਵਿਚ ਕੇਸ ਦਰਜ ਕਰਨ ਦੇ ਬਾਵਜੂਦ ਤਿੰਨ ਦਿਨਾਂ ਤਕ ਕੋਈ ਕਾਰਵਾਈ ਨਾ ਹੋਣ ਤੋਂ ਬਾਅਦ ਹੋਈ ਇਹ ਨਿਯੁਕਤੀ ਮਹੱਤਵਪੂਰਨ ਹੈ।

 

ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ਦੀ ਜਾਂਚ ਫਿਰ ਤੋਂ ਕਰਨ ਨੂੰ ਲੈ ਕੇ ਐੱਸਕੇ ਅਸਥਾਨਾ ਨੇ 40 ਪੰਨਿਆਂ ਦੀ ਚਿੱਠੀ ਡੀਜੀਪੀ ਇਕਬਾਲ ਪ੍ਰੀਤ ਸਿੰਘ ਨੂੰ ਲਿਖੀ ਸੀ ਜਿਸ ਦਾ ਕੁਝ ਹਿੱਸਾ ਲੀਕ ਹੋ ਗਿਆ ਸੀ।

 

ਲੀਕ ਹੋਏ ਪੱਤਰ ਵਿਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ਜੇ ਹਾਈ ਕੋਰਟ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਸ਼੍ਰੋਮਣੀ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਿਹਾ ਤਾਂ ਉਹ ਕਾਰਵਾਈ ਕਿਵੇਂ ਕਰ ਸਕਦੇ ਹਨ।

 

ਚਿੱਠੀ ਲੀਕ ਹੋਣ ’ਤੇ 14 ਤਰੀਕ ਨੂੰ ਹੀ ਮੁੱਖ ਮੰਤਰੀ ਨੇ ਨੋਟਿਸ ਲੈਂਦੇ ਹੋਏ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਸਨ ਪਰ 16 ਤਰੀਕ ਤਕ ਇਕਬਾਲਪ੍ਰੀਤ ਸਿੰਘ ਸਹੋਤਾ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਕੋਈ ਕੇਸ ਦਰਜ ਕੀਤਾ। ਇਸ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਸਹੋਤਾ ਤੋਂ ਨਾਰਾਜ਼ ਸਨ ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe