Friday, November 22, 2024
 

ਪੰਜਾਬ

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ 33 ਉਮੀਦਵਾਰ ਮੈਦਾਨ 'ਚ

October 04, 2019 10:36 AM

ਚੰਡੀਗੜ੍ਹ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਲਈ 21 ਅਕਤੂਬਰ, 2019 ਨੂੰ ਪੈਣ ਵਾਲੀਆਂ ਵੋਟਾਂ ਲਈ ਕੁੱਲ 33 ਉਮੀਦਵਾਰ ਮੈਦਾਨ 'ਚ ਰਹਿ ਗਏ ਹਨ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ 3 ਉਮੀਦਵਾਰਾਂ ਵੱਲੋ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ-29 ਫਗਵਾੜਾ ਲਈ 9 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚ ਲੋਕ ਇੰਨਸਾਫ ਪਾਰਟੀ ਦੇ ਜਰਨੈਲ ਸਿੰਘ ਨੰਗਲ, ਆਮ ਆਦਮੀ ਪਾਰਟੀ ਦੇ ਸੰਤੋਸ਼ ਕੁਮਾਰ ਗੋਗੀ, ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ, ਪੀਪਲ ਪਾਰਟੀ ਆਫ ਡੈਮੋਕਰੇਟਿਵ ਚਰਨਜੀਤ ਕੁਮਾਰ, ਆਜ਼ਾਦ ਉਮੀਦਵਾਰ ਨੀਟੂ,  ਵਿਸ਼ਾਲ ਪਾਰਟੀ ਆਫ ਇੰਡੀਆ ਦੇ ਸੋਨੂੰ ਕੁਮਾਰ , ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ ਭਾਰਤੀ ਜਨਤੀ ਪਾਰਟੀ ਦੇ ਰਾਜੇਸ਼ ਬੱਗਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਰਮਜੋਤ ਕੌਰ ਗਿੱਲ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰ. 39 ਮੁਕੇਰੀਆਂ ਲਈ 6 ਉਮੀਦਵਾਰ ਮੈਦਾਨ ਵਿੱਚ ਹਨ। ਜਿਨਾਂ ਵਿੱਚ ਕਾਂਗਰਸ ਦੀ ਇੰਦੂ ਬਾਲਾ, ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਗੁਰਧਿਆਨ ਸਿੰਘ ਮੁਲਤਾਨੀ , ਭਾਰਤੀ ਜਨਤੀ ਪਾਰਟੀ ਦੇ ਜੰਗੀ ਲਾਲ ਮਹਾਜਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗੁਰਵਤਨ ਸਿੰਘ, ਹਿੰਦੁਸਤਾਨ ਸਕਤੀ ਸੈਨਾ ਦੇ ਅਰਜੁਨ, ਅਤੇ ਅਜਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ ਸਾਮਿਲ ਹਨ। ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ-68 ਦਾਖਾਂ ਲਈ 11 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸੰਦੀਪ ਸਿੰਘ ਸੰਧੂ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ, ਲੋਕ ਇਨਸਾਫ ਪਾਰਟੀ ਦੇ ਸੁਖਦੇਵ ਸਿੰਘ ਚੱਕ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹਲੀ, ਨੈਸ਼ਨਲਿਸਟ ਜਸਟਿਸ ਪਾਰਟੀ ਦੇ ਗੁਰਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (ਸਿਮਰਨਜੀਤ ਸਿੰਘ ਮਾਨ) ਦੇ ਜੋਗਿੰਦਰ ਸਿੰਘ ਵੇਗਲ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਜਲਾਲ, ਆਜ਼ਾਦ ਉਮੀਦਵਾਰ ਗੁਰਦੀਪ ਸਿੰਘ ਕਾਹਲੋਂ, ਆਜ਼ਾਦ ਉਮੀਦਵਾਰ ਜੈ ਪ੍ਰਕਾਸ਼ ਜੈਨ (ਟੀਟੂ ਬਾਣੀਆ) ਅਤੇ ਆਜ਼ਾਦ ਉਮੀਦਵਾਰ ਬਲਦੇਵ ਸਿੰਘ (ਦੇਵ ਸਰਾਭਾ) ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ-79 ਜਲਾਲਾਬਾਦ ਲਈ 7 ਉਮੀਦਵਾਰ ਮੈਦਾਨ 'ਚ ਹਨ, ਜਿਨ੍ਹਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ, ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ, ਕਾਂਗਰਸ ਦੇ ਰਮਿੰਦਰ ਸਿੰਘ ਆਵਲਾ, ਆਜ਼ਾਦ ਉਮੀਦਵਾਰ ਜਗਦੀਪ ਕੰਬੋਜ ਗੋਲਡੀ, ਆਜ਼ਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਜਬਰ ਸਿੰਘ, ਆਜ਼ਾਦ ਉਮੀਦਵਾਰ ਜੋਗਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਆਜ਼ਾਦ ਉਮੀਦਵਾਰ ਰਾਜ ਸਿੰਘ ਸ਼ਾਮਲਹਨ। ਸਾਰੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਤਹਿ ਸਮੇ ਉਪਰੰਤ ਚੋਣ ਨਿਸ਼ਾਨ ਅਲਾਟ ਕਰ ਦਿਤੇ ਗਏ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe