Sunday, April 06, 2025
 

ਚੰਡੀਗੜ੍ਹ / ਮੋਹਾਲੀ

ਆਪ ਪਾਰਟੀ ਦੇ ਚੰਡੀਗੜ੍ਹ ਦੇ ਵਿਕਟਰੀ ਰੋਡ ਸ਼ੋਅ ਵਿੱਚ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਸਮਰਥਕ ਹੋਏ ਸ਼ਾਮਲ

December 31, 2021 07:29 AM

ਕੀਤਾ ਆਪ ਸੁਪਰੀਮੋ ਕੇਜਰੀਵਾਲ ਦਾ ਭਰਵਾਂ ਸਵਾਗਤ  

ਮੁਹਾਲੀ : ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਕਾਰਪੋਰੇਸ਼ਨ ਦੀਆਂ ਇਲੈਕਸ਼ਨ ਵਿੱਚ 14 ਸੀਟਾਂ ਜਿੱਤਣ ਤੇ ਅੱਜ  ਚੰਡੀਗੜ੍ਹ ਵਿਚ ਅੱਜ  ਆਰੋਮਾ ਹੋਟਲ ਲਾਈਟਾਂ ਦੀ ਵਿਕਟਰੀ ਰੋਡ ਮਾਰਚ ਕੱਢਿਆ ਗਿਆ ।  

ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਕੇਜਰੀਵਾਲ ਖੁਦ ਚੰਡੀਗੜ੍ਹ ਨਿਵਾਸੀਆਂ ਦਾ ਧੰਨਵਾਦ ਕਰਨ ਲਈ ਪਹੁੰਚੇ । ਇਸ ਵਿਕਟਰੀ ਰੋਡ ਸ਼ੋਅ ਨੂੰ ਉਸ ਸਮੇਂ ਹੋਰ ਵੀ ਵੱਡੀ ਸਫਲਤਾ ਮਿਲੀ ਜਦੋਂ  ਵਿਧਾਨ ਸਭਾ ਹਲਕਾ ਮੁਹਾਲੀ ਦੇ ਉਮੀਦਵਾਰ ਕੁਲਵੰਤ ਸਿੰਘ ਦੀ ਅਗਵਾਈ ਹੇਠ  ਆਮ ਆਦਮੀ ਪਾਰਟੀ ਦੇ ਸੈਂਕੜੇ ਸਮਰਥਕ ਅਤੇ ਵਰਕਰ ਇਸ ਰੋਡ ਸ਼ੋਅ ਵਿੱਚ ਸ਼ਾਮਲ ਹੋਏ ।



ਇਸ ਮੌਕੇ ਹਾਜ਼ਰ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਵਿਧਾਨ ਸਭਾ ਹਲਕਾ ਮੁਹਾਲੀ ਦੇ ਉਮੀਦਵਾਰ ਸਰਦਾਰ ਕੁਲਵੰਤ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੀਆਂ ਕਾਰਪੋਰੇਸ਼ਨ ਚੋਣਾਂ  ਤਾਂ ਸਿਰਫ ਇਕ ਛੋਟੀ ਜਿਹੀ ਝਲਕ ਸੀ , ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਵਿੱਚ ਵੱਡੀ ਲੀਡ ਪ੍ਰਾਪਤ ਕਰੇਗੀ।

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਕੁਲਵੰਤ ਸਿੰਘ ਜਿਉਂ ਹੀ ਆਪ ਦੀ ਹਾਈਕਮਾਂਡ ਵੱਲੋਂ ਮੋਹਾਲੀ ਵਿਧਾਨ ਸਭਾ ਹਲਕੇ ਲਈ ਉਮੀਦਵਾਰ ਐਲਾਨਿਆ ਤਾਂ ਉਨ੍ਹਾਂ ਵੱਲੋਂ ਚੋਣ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਗਿਆ ਅਤੇ ਵੱਖ ਵੱਖ ਧਾਰਮਿਕ  ਸਥਾਨਾਂ ਤੇ ਨਤਮਸਤਕ ਹੋ ਕੇ ਉਨ੍ਹਾਂ  ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ।    

ਇਸ ਮੌਕੇ ਕੁਲਵੰਤ ਸਿੰਘ ਦੇ ਨਾਲ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਕੌਰ ਜਨਰਲ ਸਕੱਤਰ ਆਪ,  ਐਡਵੋਕੇਟ ਅਮਰਦੀਪ ਕੌਰ ਸਟੇਟ ਵਾਈਸ ਪ੍ਰੈਜ਼ੀਡੈਂਟ ਵਪਾਰ ਮੰਡਲ ਪੰਜਾਬ  , ਕਰਮਜੀਤ ਸ਼ਾਮ ਪੁਰੀ , ਰਾਜੇਸ਼ ਰਾਣਾ , ਮਦਨ ਲਾਲ ਬਲੌਂਗੀ, ਜਸਪਾਲ ਸਿੰਘ  , ਮੈਡਮ ਗੋਗਾ ਬਡਮਾਜਰਾ', ਕੌਂਸਲਰ ਗੁਰਮੀਤ ਕੌਰ , ਨੰਬਰਦਾਰ ਹਰਸੰਗਤ ਸਿੰਘ ਸੋਹਾਣਾ , ਫੂਲਰਾਜ ਸਿੰਘ -ਸਟੇਟ ਐਵਾਰਡੀ  , ਕੁਲਦੀਪ ਸਿੰਘ-ਸਮਾਣਾ, ਜਸਪਾਲ ਸਿੰਘ ਮਟੌਰ, ਕਰਮਜੀਤ ਸਿੰਘ' ਹਰਵਿੰਦਰ ਸਿੰਘ, ਆਰ ਪੀ ਸ਼ਰਮਾ,  ਅਕਵਿੰਦਰ ਸਿੰਘ ਗੋਸਲ , ਭੁਪਿੰਦਰ ਸਿੰਘ ਜੋਗੀ, ਧੀਰਜ ਕੁਮਾਰ ਗੋਰੀ, ਨਰਿੰਦਰ ਸਿੰਘ, ਗੁਰਮੇਲ ਸਿੰਘ, ਨਰਾਇਣ ਸਿੰਘ, ਰਾਜੇਸ਼ ਕੁਮਾਰ  ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ ਹਾਜ਼ਰ ਸਨ ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

Mohali : ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਵਿਦਿਆਰਥੀ ਨੇ ਛਾਲ ਮਾਰ ਕੇ ਦਿੱਤੀ ਜਾਨ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

 
 
 
 
Subscribe