Thursday, November 21, 2024
 

ਰਾਸ਼ਟਰੀ

ਸਾਵਧਾਨ ! ਹੁਣ ਥੁੱਕਣ 'ਤੇ ਵੀ ਲੱਗੇਗਾ ਜ਼ੁਰਮਾਨਾ

January 06, 2022 10:16 AM

ਮੁੰਬਈ : ਕੋਰੋਨਾ ਦੀ ਤੀਜੀ ਲਹਿਰ ਦਾ ਡਰ ਇਕ ਵਾਰ ਫਿਰ ਵਾਪਸ ਆ ਗਿਆ ਹੈ। ਇਸ ਦੇ ਨਾਲ ਹੀ ਹੁਣ ਦੁਬਾਰਾ ਪਾਬੰਦੀਆਂ ਲਗਾ ਦਿੱਤੀਆਂ ਹਨ। ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿਚ ਮਾਸਕ ਲਾਜ਼ਮੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਸਰੀਰਕ ਦੂਰੀ ਦੀ ਪਾਲਣਾ ਕਰਨ, ਸੈਨੇਟਾਈਜ਼ਰ ਨਾਲ ਸਮੇਂ-ਸਮੇਂ 'ਤੇ ਹੱਥਾਂ ਨੂੰ ਸਾਫ਼ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਮਹਾਰਾਸ਼ਟਰ ਉਨ੍ਹਾਂ ਸੂਬਿਆਂ ਵਿਚ ਸ਼ਾਮਲ ਹੈ ਜਿੱਥੇ ਸਥਿਤੀ ਸਭ ਤੋਂ ਖ਼ਰਾਬ ਹੈ। ਮਹਾਰਾਸ਼ਟਰ ਵਿਚ ਵੀ ਮੁੰਬਈ ਤੇ ਪੁਣੇ ਦੋਵਾਂ ਸ਼ਹਿਰਾਂ ਵਿਚ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਪੁਣੇ ਵਿਚ ਸਕਾਰਾਤਮਕਤਾ ਦਰ 18 ਫ਼ੀਸਦ ਤਕ ਪਹੁੰਚ ਗਈ ਹੈ। ਇਸ ਤੋਂ ਬਾਅਦ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ। ਪੁਣੇ ''ਚ ਮਾਸਕ ਨਾ ਪਾਉਣ ਵਾਲਿਆਂ 'ਤੇ 500 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜਦਕਿ ਥੁੱਕਣ ਵਾਲਿਆਂ 'ਤੇ 1000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।

 

Have something to say? Post your comment

 
 
 
 
 
Subscribe