Monday, April 07, 2025
 

ਸਿਆਸੀ

ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਮਾਰਕੀਟ ਵਿੱਚ ਚੋਣ ਪ੍ਰਚਾਰ

January 17, 2022 07:13 AM

 ਫੇਜ਼ 3ਬੀ2 ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਕੁਲਵੰਤ ਸਿੰਘ ਦਾ ਥਾਂ-ਥਾਂ ਸਨਮਾਨ
- ਪੰਜਾਬ ਵਿੱਚ ਸਮੇਂ-ਸਮੇਂ ’ਤੇ ਰਾਜ ਕਰ ਚੁੱਕੀਆਂ ਰਾਜਨੀਤਕ ਪਾਰਟੀਅ ਦਾ ਪਾਇਆ ਹੋਇਆ ਗੰਦ ਸਾਫ਼ ਕਰਨ ਲਈ ਝਾਡ਼ੂ ਚੱਲਣਾ ਬਹੁਤ ਜ਼ਰੂਰੀ : ਕੁਲਵੰਤ ਸਿੰਘ
ਮੋਹਾਲੀ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰ. ਕੁਲਵੰਤ ਸਿੰਘ ਵੱਲੋਂ ਫੇਜ਼ 3ਬੀ2 ਦੀ ਮਾਰਕੀਟ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਜਿਸ ਦੇ ਚਲਦਿਆਂ ਉਨ੍ਹਾਂ ਨੇ ਦੁਕਾਨਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਂਦਿਆਂ ਵੋਟਾਂ ਲਈ ਅਪੀਲ ਕੀਤੀ। ਮਾਰਕੀਟ ਵਿੱਚ ਕਟਾਣੀ ਢਾਬਾ, ਦਾਣਾ-ਪਾਣੀ ਢਾਬਾ ਉੱਤੇ ਅਤੇ ਫਿਰ ਸੀਤਲ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਚੋਣ ਜਿਤਾਉਣ ਦਾ ਭਰੋਸਾ ਦਿੱਤਾ ਗਿਆ।

ਸ੍ਰ. ਕੁਲਵੰਤ ਸਿੰਘ ਨੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕਿਹਾ ਕਿ ਪੰਜਾਬ ਵਿੱਚ ਸਮੇਂ-ਸਮੇਂ ਉਤੇ ਰਾਜ ਕਰ ਚੁੱਕੀਆਂ ਵੱਖ-ਵੱਖ ਰਵਾਇਤੀ ਰਾਜਨੀਤਕ ਪਾਰਟੀਆਂ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਇਸ ਵਾਰ ਲੋਕੀਂ ਬਦਲਾਅ ਲਿਆਉਣ ਲਈ ਉਤਾਵਲੇ ਹਨ। ਇਨ੍ਹਾਂ ਪੁਰਾਣੀਆਂ ਰਾਜਨੀਤਕ ਪਾਰਟੀਆਂ ਵੱਲੋਂ ਪਾਇਆ ਹੋਇਆ ਗੰਦ ਸਾਫ਼ ਕਰਨ ਲਈ ਇਸ ਵਾਰ ‘ਝਾਡ਼ੂ’ ਚੱਲਣਾ ਬਹੁਤ ਜ਼ਰੂਰੀ ਹੋ ਗਿਆ ਹੈ। ਇਸ ਲਈ ਆਉਣ ਵਾਲੀ 14 ਫ਼ਰਵਰੀ ਨੂੰ ਇੱਕ-ਇੱਕ ਕੀਮਤੀ ਵੋਟ ਚੋਣ ਨਿਸ਼ਾਨ ‘ਝਾਡ਼ੂ’ ਹੀ ਪੈਣੀ ਚਾਹੀਦੀ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਤੋਂ ਪ੍ਰਭਜੋਤ ਕੌਰ, ਡਾ. ਸੰਨੀ ਆਹਲੂਵਾਲੀਆ, ਅਮਰਦੀਪ ਕੌਰ, ਵਿਨੀਤ ਵਰਮਾ, ਅਕਵਿੰਦਰ ਗੋਸਲ ਆਦਿ ਵੀ ਹਾਜ਼ਰ ਸਨ।

 

Have something to say? Post your comment

 

ਹੋਰ ਸਿਆਸੀ ਖ਼ਬਰਾਂ

ਕੈਬਨਿਟ ਮੰਤਰੀਆਂ ਨੇ ਸ਼੍ਰੀ ਰਾਮ ਨੌਮੀ ਮੌਕੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀ

ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ

ਗੜ੍ਹਸ਼ੰਕਰ ਹਲਕੇ ਦੇ ਸਾਰੇ ਪਿੰਡਾਂ ਵਿੱਚ ਲਾਗੂ ਕੀਤਾ ਜਾਵੇਗਾ ‘ਸੀਚੇਵਾਲ ਮਾਡਲ’: ਰੋੜੀ

ਮਾਲਵਿੰਦਰ ਸਿੰਘ ਜੱਗੀ ਨੂੰ ਸੇਵਾਮੁਕਤੀ ਦੀ ਪੂਰਵ ਸੰਧਿਆ ਮੌਕੇ ਲੋਕ ਸੰਪਰਕ ਵਿਭਾਗ ਵੱਲੋਂ ਨਿੱਘੀ ਵਿਦਾਇਗੀ

ਬਾਬਾ ਸੀਚੇਵਾਲ ਛੱਪੜਾਂ ਦੇ ਗੰਦੇ ਪਾਣੀ ਦੀ ਸਫ਼ਾਈ ਕਰਨ ਦੇ ਮਾਹਿਰ ਪਰ ਇਨ੍ਹਾਂ ਲੀਡਰਾਂ ਦੀ ਗੰਦੀ ਸੋਚ ਨੂੰ ਸਾਫ਼ ਨਹੀਂ ਕਰ ਸਕਦੇ : CM

"ਬਦਲਦਾ ਪੰਜਾਬ" ਬਜਟ ਪੰਜਾਬ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਵਾਧੂ ਸੂਰਜੀ ਊਰਜਾ ਪੈਦਾ ਕਰਨ ਲਈ ਕਿਸਾਨਾਂ ਨੂੰ ਦਿੱਤਾ ਜਾਵੇਗਾ ਲਾਭ: ਅਮਨ ਅਰੋੜਾ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਕੇਂਦਰੀ ਬਜਟ ਵਿਚ ਪੰਜਾਬ ਨਾਲ ਵਿਤਕਰਾ ਕੀਤਾ ਗਿਆ: ਹਰਸਿਮਰਤ ਕੌਰ ਬਾਦਲ

 
 
 
 
Subscribe