ਨਵੀਂ ਦਿੱਲੀ : ਮੰਗਲਵਾਰ ਨੂੰ ਦੋ ਉੱਤਰ-ਪੂਰਬੀ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਜ਼ੋਰਮ 'ਚ ਸਵੇਰੇ 7.52 ਵਜੇ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.3 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਇੱਥੋਂ ਦੇ ਨਗੇਪਾ ਖੇਤਰ ਤੋਂ 46 ਕਿਲੋਮੀਟਰ ਉੱਤਰ-ਪੂਰਬ ਵਿੱਚ ਸੀ।
ਇਸ ਦੇ ਨਾਲ ਹੀ ਅਰੁਣਾਚਲ ਪ੍ਰਦੇਸ਼ 'ਚ ਸਵੇਰੇ 4:29 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.9 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ 'ਤੇ ਬਾਸਰ ਖੇਤਰ ਤੋਂ 148 ਕਿਲੋਮੀਟਰ ਉੱਤਰ-ਪੱਛਮ 'ਚ ਸੀ। ਭੂਚਾਲ 'ਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।