ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਭਾਰਤੀ ਚੋਣ ਕਮਿਸ਼ਨ (ECI) ਨੇ ਮੰਗਲਵਾਰ ਨੂੰ ਪੰਜਾਬ ਦੇ ਸੱਤ ਇੰਸਪੈਕਟਰ ਜਨਰਲ ਆਫ਼ ਪੁਲਿਸ (IGsP) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ (ਸੀਈਓ) ਪੰਜਾਬ ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ IGP ਗੁਰਿੰਦਰ ਸਿੰਘ ਢਿੱਲੋਂ, IGP ਜਸਕਰਨ ਸਿੰਘ ਅਤੇ IGP ਮੁਖਵਿੰਦਰ ਸਿੰਘ ਛੀਨਾ ਦਾ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਤਬਾਦਲਾ ਕਰ ਦਿੱਤਾ ਹੈ। ਜਦੋਂ ਕਿ ਅਰੁਣ ਪਾਲ ਸਿੰਘ ਨੂੰ IGP ਜਲੰਧਰ ਰੇਂਜ, ਸ਼ਿਵ ਕੁਮਾਰ ਵਰਮਾ ਨੂੰ IGP ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ IGP ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ IGP ਫਰੀਦਕੋਟ ਰੇਂਜ ਲਗਾਇਆ ਗਿਆ ਹੈ। ਡਾ: ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਪੰਜਾਬ ਵਿੱਚ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਤਬਾਦਲੇ ਵੀ ਕੀਤੇ ਹਨ।
ਇਸੇ ਤਰ੍ਹਾਂ ਸੁਰਜੀਤ ਸਿੰਘ ਨੂੰ DIG ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ AIG ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫ਼ਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਨਵੇਂ ਡੀ.ਸੀ.-ਕਮ-ਡੀ.ਈ.ਓ. ਬਠਿੰਡਾ ਹੋਣਗੇ।
ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ SSP ਐਸਏਐਸ ਨਗਰ, ਧਰੁਮਨ ਐਚ ਨਿੰਬਲੇ ਨੂੰ SSP ਹੁਸ਼ਿਆਰਪੁਰ, ਪਾਟਿਲ ਕੇਤਨ ਬਲੀਰਾਮ ਨੂੰ SSP ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ SSP ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ SSP ਤਰਨਤਾਰਨ, ਅਮਨੀਤ ਕੋਂਡਲ ਨੂੰ SSP ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਹੈ।