ਚੰਡੀਗੜ੍ਹ : ਮਨੀ ਲਾਂਡਰਿੰਗ ਅਤੇ ਡਰੱਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅੱਜ ਸੁਖਪਾਲ ਖਹਿਰਾ ਦੀ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ ਹੋਈ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਵੱਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ 'ਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਹਾਲਾਤ ਤੋਂ ਆਸ ਲਾਈ ਜਾ ਸਕਦੀ ਹੈ ਕਿ ਉਨ੍ਹਾਂ ਨੂੰ ਛੇਤੀ ਹੀ ਜ਼ਮਾਨਤ ਮਿਲ ਸਕਦੀ ਹੈ।