ਚੰਡੀਗੜ੍ਹ - 'ਆਪ' ਦੇ ਸਹਿ-ਇੰਚਾਰਜ ਰਾਘਵ ਚੱਢਾ ਅੱਜ ਦੁਪਹਿਰ 12:30 ਵਜੇ ਪੰਜਾਬ ਦੇ ਰਾਜਪਾਲ ਨਾਲ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੀ ਰਿਹਾਇਸ਼ 'ਤੇ ਈ.ਡੀ. ਦੀ ਛਾਪੇਮਾਰੀ ਦੇ ਮੁੱਦੇ 'ਤੇ ਮੁਲਾਕਾਤ ਕਰਨਗੇ। ਇਸ ਬਾਰੇ ਰਾਘਵ ਚੱਢਾ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ।