ਨਵੀਂ ਦਿੱਲੀ : ਵਿਸ਼ਵ ਸਿਹਤ ਸੰਗਠਨ ਨੇ ਇਕ ਵਾਰ ਫਿਰ ਕੋਰੋਨਾ ਮਹਾਮਾਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ, ਟੇਡਰੋਸ ਅਡਾਨੋਮ ਘੇਬਰੇਅਸਸ ਨੇ ਸੋਮਵਾਰ ਨੂੰ ਇੱਕ ਚਿਤਾਵਨੀ ਜਾਰੀ ਕਰਦੇ ਹੋਏ ਕਿਹਾ ਕਿ ਇਸ ਸਮੇਂ ਦੁਨੀਆ ਇੱਕ ਬਹੁਤ ਹੀ ਖਤਰਨਾਕ ਅਤੇ ਨਾਜ਼ੁਕ ਮੋੜ ਤੋਂ ਲੰਘ ਰਹੀ ਹੈ। ਵਿਸ਼ਵ ਪੱਧਰ 'ਤੇ ਅਜਿਹੀਆਂ ਸਥਿਤੀਆਂ ਪੈਦਾ ਹੋ ਚੁੱਕੀਆਂ ਹਨ, ਜਿਨ੍ਹਾਂ ਤੋਂ ਸਾਨੂੰ ਉਭਰਨਾ ਪਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ਕੋਵਿਡ-19 ਦੇ ਹੋਰ ਰੂਪਾਂ ਦੇ ਵਿਕਾਸ ਲਈ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਦੁਨੀਆ 'ਚ ਓਮੀਕ੍ਰੋਨ ਵੇਰੀਐਂਟ ਤੋਂ ਬਾਅਦ ਵੀ ਕੋਰੋਨਾ ਦੇ ਕਈ ਹੋਰ ਵੇਰੀਐਂਟ ਦਸਤਕ ਦੇ ਸਕਦੇ ਹਨ।ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ-ਜਨਰਲ ਟੇਡਰੋਸ ਅਡਾਨੋਮ ਘੇਬਰੇਅਸਸ ਨੇ ਕਿਹਾ ਕਿ ਓਮੀਕਰੋਨ ਦੇ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਦੁਨੀਆ ਭਰ ਵਿੱਚ 80 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ, ਜੋ ਕਿ ਸਾਲ 2020 'ਚ ਕੁੱਲ ਮਾਮਲਿਆਂ ਦੀ ਗਿਣਤੀ ਤੋਂ ਵੱਧ ਹੈ। ਡਬਲਯੂਐਚਓ ਦੇ ਮੁਖੀ ਨੇ ਕਿਹਾ ਕਿ ਇਹ ਮਹਾਮਾਰੀ ਦੇ ਉਭਰਨ ਦਾ ਸਮਾਂ ਹੈ, ਪਰ ਇਹ ਵੀ ਨੋਟ ਕੀਤਾ ਕਿ ਓਮੀਕ੍ਰੋਨ ਕੋਵਿਡ -19 ਦਾ ਅੰਤਮ