ਜਲੰਧਰ: ਕਾਂਗਰਸ ਦੀ ਪੰਜਾਬ ਫਤਿਹ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਪੰਜਾਬ ਜਾਣਨਾ ਚਾਹੁੰਦਾ ਹੈ ਤਾਂ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੇਗੀ। ਇਸ ਬਾਰੇ ਉਹ ਵਰਕਰਾਂ ਦੀ ਰਾਇ ਲੈਣਗੇ। ਰਾਹੁਲ ਗਾਂਧੀ ਨੇ ਦੱਸਿਆ ਕਿ ਉਹਨਾਂ ਨੂੰ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਰੋਸਾ ਦਿੱਤਾ ਹੈ ਕਿ ਜੋ ਵੀ ਅਗਵਾਈ ਕਰੇਗਾ, ਦੂਜਾ ਉਸ ਦੀ ਪੂਰੀ ਮਦਦ ਕਰੇਗਾ। ਇਸ ਨਾਲ ਮੈਨੂੰ ਬਹੁਤ ਖੁਸ਼ੀ ਹੋਈ।
ਰੈਲੀ ਵਿਚ ਨਵਜੋਤ ਸਿੱਧੂ ਨੇ ਸਭ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਕਰਨ ਦੀ ਮੰਗ ਕੀਤੀ। ਇਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਸੀਐਮ ਚਿਹਰਾ ਐਲਾਨਣ ਦੀ ਮੰਗ ਕੀਤੀ। ਜਿਸ ਤੋਂ ਬਾਅਦ ਰਾਹੁਲ ਨੇ ਭਰੋਸਾ ਦਿਵਾਇਆ ਕਿ ਪੰਜਾਬ 'ਚ ਕਾਂਗਰਸ ਮੁੱਖ ਮੰਤਰੀ ਚਿਹਰੇ ਨਾਲ ਚੋਣ ਲੜੇਗੀ।