ਚੰਡੀਗੜ੍ਹ : ਮੁੱਖ ਚੋਣ ਅਫ਼ਸਰ, ਪੰਜਾਬ ਡਾ.ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ.ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 25 ਜਨਵਰੀ, 2022 (ਮੰਗਲਵਾਰ) ਨੂੰ ਨੋਟੀਫ਼ਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ 01 ਫਰਵਰੀ 2022 ਹੈ। ਉਨ੍ਹਾਂ ਦੱਸਿਆ ਕਿ ਅੱਜ ਐਤਵਾਰ ਹੋਣ ਕਾਰਨ ਛੁੱਟੀ ਹੈ ਇਸ ਲਈ ਅੱਜ ਨਾਮਜ਼ਦਗੀਆਂ ਦਾਖਲ ਨਹੀਂ ਕੀਤੀਆਂ ਜਾ ਸਕਦੀਆਂ।