ਚੰਡੀਗੜ੍ਹ : ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਜਿਸ ਦੇ ਮੱਦੇਨਜ਼ਰ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਚੋਣਾਂ ਲਈ ਕਾਂਗਰਸ ਹਾਈਕਮਾਂਡ ਸਿਰਫ਼ ਸੂਬੇ ਦੇ ਆਗੂਆਂ ’ਤੇ ਨਿਰਭਰ ਨਹੀਂ ਰਹੇਗੀ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀ ਇਸ ‘ਤੇ ਨਜ਼ਰ ਰੱਖੇਗੀ। ਇਸ ਲਈ ਮਾਲਵਾ, ਮਾਝਾ ਅਤੇ ਦੁਆਬਾ ਵਿੱਚ ਆਬਜ਼ਰਵਰ ਲਗਾਏ ਗਏ ਹਨ।
ਉਹ ਇੱਥੇ ਆਗੂਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਗੇ ਅਤੇ ਆਪਣੀ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਭੇਜਣਗੇ। ਇਸ ਸਬੰਧੀ ਕਾਂਗਰਸ ਵੱਲੋਂ 4 ਆਗੂਆਂ ਦੀ ਨਿਯੁਕਤੀ ਕੀਤੀ ਗਈ ਹੈ।ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਜ਼ਿਲ੍ਹਾ ਕਮੇਟੀਆਂ ਦੇ ਬਰਾਬਰ ਅਬਜ਼ਰਵਰ ਨਿਯੁਕਤ ਕੀਤੇ ਜਾ ਚੁੱਕੇ ਹਨ। ਜੋ ਜ਼ਿਲ੍ਹਾ ਪੱਧਰ ‘ਤੇ ਕਾਂਗਰਸੀਆਂ ਦੀ ਕਾਰਗੁਜ਼ਾਰੀ ‘ਤੇ ਨਜ਼ਰ ਰੱਖ ਰਿਹਾ ਹੈ। ਇਹ ਅਬਜ਼ਰਵਰ ਲਗਾਤਾਰ ਜ਼ਿਲ੍ਹੇ ਵਿੱਚ ਕਾਂਗਰਸੀਆਂ ਨੂੰ ਪਾਰਟੀ ਦੇ ਹੱਕ ਵਿੱਚ ਲਾਮਬੰਦ ਕਰ ਰਹੇ ਹਨ ਤਾਂ ਜੋ ਇਹ ਚੋਣ ਜਿੱਤ ਸਕੇ।