ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ "ਸਥਾਈ ਰਿਹਾਈ" ਦੀ ਮੰਗ 'ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਜ਼ਮਾਨਤ ਪ੍ਰਕਿਰਿਆ ਵਿੱਚ ਉਸਦੀ ਕੋਈ ਭੂਮਿਕਾ ਨਹੀਂ ਹੈ।
ਕੇਜਰੀਵਾਲ ਨੇ ਕਿਹਾ ਕੇ "ਦਵਿੰਦਰਪਾਲ ਸਿੰਘ ਭੁੱਲਰ ਦੀ ਜ਼ਮਾਨਤ ਪ੍ਰਕਿਰਿਆ ਵਿੱਚ ਮੇਰੀ ਕੋਈ ਭੂਮਿਕਾ ਨਹੀਂ ਹੈ। ਅਕਾਲੀ ਦਲ ਇਸ 'ਤੇ ਰਾਜਨੀਤੀ ਕਰ ਰਿਹਾ ਹੈ। ਸਜ਼ਾ ਸਮੀਖਿਆ ਬੋਰਡ (ਸਥਾਈ ਰਿਹਾਈ 'ਤੇ) ਫੈਸਲਾ ਕਰੇਗਾ ਅਤੇ ਲੈਫਟੀਨੈਂਟ ਗਵਰਨਰ (ਐਲਜੀ) ਅੰਤਿਮ ਫੈਸਲਾ ਲੈਣਗੇ। ਗ੍ਰਹਿ ਸਕੱਤਰ ਨੂੰ ਜਲਦੀ ਹੀ ਸਮੀਖਿਆ ਬੋਰਡ ਦੀ ਮੀਟਿੰਗ ਕਰਨ ਲਈ ਕਿਹਾ ਗਿਆ ਹੈ।, ”
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਐਤਵਾਰ ਨੂੰ ਕੇਜਰੀਵਾਲ 'ਤੇ ਭੁੱਲਰ ਦੇ ਰਿਹਾਈ ਦੇ ਕਾਗਜ਼ਾਂ 'ਤੇ ਦਸਤਖਤ ਨਾ ਕਰਨ ਦਾ ਦੋਸ਼ ਲਗਾਇਆ ਸੀ ਅਤੇ ਕਿਹਾ ਸੀ ਕਿ ਇਸ ਮਾਮਲੇ ਨੂੰ ਪੈਂਡਿੰਗ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਦੋਸ਼ ਲਾਇਆ ਸੀ ਕੇ, "ਕੇਂਦਰ ਅਤੇ ਨਿਆਂਪਾਲਿਕਾ ਦੋਵਾਂ ਨੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਮਨਜ਼ੂਰੀ ਦੇ ਦਿੱਤੀ, ਜੋ ਆਪਣੀ ਜੇਲ੍ਹ ਦੀ ਮਿਆਦ ਪੂਰੀ ਕਰ ਚੁੱਕੇ ਹਨ, ਪਰ ਕੁਝ ਅਣਜਾਣ ਕਾਰਨਾਂ ਕਰਕੇ, ਕੇਜਰੀਵਾਲ ਰਿਹਾਈ ਦੇ ਕਾਗਜ਼ਾਂ 'ਤੇ ਦਸਤਖਤ ਨਹੀਂ ਕਰ ਰਹੇ ਹਨ।, "