ਪੁਣੇ : ਮਹਾਰਾਸ਼ਟਰ 'ਚ ਪੁਣੇ ਦੇ ਯਰਵਦਾ ਸ਼ਾਸਤਰੀ ਨਗਰ ਇਲਾਕੇ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗ ਗਈ। ਪੁਣੇ ਫਾਇਰ ਬ੍ਰਿਗੇਡ ਨੇ ਦੱਸਿਆ ਕਿ ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦੋ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਅਤੇ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ।
ਮੀਡੀਆ ਰਿਪੋਰਟਾਂ ਮੁਤਾਬਕ ਕੁਝ ਮਜ਼ਦੂਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਸੰਭਵ ਹੈ ਕਿ ਢੇਰ ਹੇਠਾਂ ਕੁਝ ਮਜ਼ਦੂਰ ਫਸੇ ਹੋਣ। ਰਾਤ ਨੂੰ ਹੀ ਢੇਰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਪੁਣੇ ਪੁਲਿਸ ਦੇ ਡੀਸੀਪੀ ਰੋਹੀਦਾਸ ਪਵਾਰ ਨੇ ਦੱਸਿਆ ਕਿ ਇੱਥੇ ਇੱਕ ਮਾਲ ਬਣਾਇਆ ਜਾ ਰਿਹਾ ਸੀ ਜਦੋਂ ਇੱਕ ਭਾਰੀ ਸਟੀਲ ਦਾ ਢਾਂਚਾ ਢਹਿ ਗਿਆ। ਸਾਰੇ ਮਜ਼ਦੂਰ ਬਿਹਾਰ ਦੇ ਰਹਿਣ ਵਾਲੇ ਹਨ। ਡਿੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟਾਇਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਦੁਖੀ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।